ਕਿਸਾਨੀ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਮੀਟਿੰਗ ਅੱਜ,

ਕਿਸਾਨੀ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਮੀਟਿੰਗ ਅੱਜ, 

ਚੰਡੀਗੜ੍ਹ, 19 ਮਾਰਚ:- ਕਿਸਾਨੀ ਮੰਗਾਂ ਦੇ ਹੱਲ ਲਈ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਕਾਰ ਅੱਜ ਚੰਡੀਗੜ੍ਹ ਵਿਖੇ ਮੀਟਿੰਗ ਹੋਣੀ ਹੈ, ਜਿਸ ਨੂੰ ਲੈ ਕੇ ਕਿਸਾਨ ਆਗੂ ਚੰਡੀਗੜ੍ਹ ਪਹੁੰਚ ਗਏ ਹਨ। ਮੀਟਿੰਗ ਚੰਡੀਗੜ੍ਹ ਦੇ ਸੈਕਟਰ 26 ਸਥਿਤ ਮਹਾਤਮਾ ਗਾਂਧੀ ਇੰਸਟੀਚਿਊਟ ਵਿਖੇ ਰੱਖੀ ਗਈ ਹੈ, ਜਿਸ 'ਚ ਕਿਸਾਨਾਂ ਨੂੰ 11 ਵਜੇ ਪਹੁੰਚਣ ਲਈ ਕਿਹਾ ਗਿਆ ਹੈ। ਅੱਜ 114ਵੇਂ ਦਿਨ ਵੀ ਦਾਤਾ ਸਿੰਘਵਾਲਾ-ਖਨੌਰੀ ਕਿਸਾਨ ਮੋਰਚੇ ਉੱਪਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਜਾਰੀ ਰਿਹਾ। ਅੱਜ ਸਵੇਰੇ ਭਾਰਤ ਸਰਕਾਰ ਦੇ ਖੇਤੀਬਾੜੀ ਮੰਤਰਾਲੇ ਵੱਲੋਂ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਨੂੰ ਪੱਤਰ ਭੇਜ ਕੇ ਸੂਚਿਤ ਕੀਤਾ ਗਿਆ ਸੀ। ਪਹਿਲਾਂ ਇਹ ਮੀਟਿੰਗ 19 ਮਾਰਚ ਨੂੰ ਸ਼ਾਮ 5 ਵਜੇ ਹੋਣ ਦਾ ਸਮਾਂ ਨਿਰਧਾਰਤ ਸੀ, ਪਰ 11 ਵਜੇ ਦਾ ਸਮਾਂ ਦਿੱਤਾ ਗਿਆ ਹੈ। ਇਸ ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦਾ 28 ਮੈਂਬਰੀ ਵਫ਼ਦ ਸ਼ਿਰਕਤ ਕਰੇਗਾ ਅਤੇ ਕਿਸਾਨਾਂ ਦਾ ਪੱਖ ਪੂਰੀ ਮਜਬੂਤੀ ਨਾਲ ਰੱਖੇਗਾ।

Ads

Share this post