ਸ਼ਟਰ ਤੋੜ ਕੇ 35 ਲੱਖ ਦਾ ਸੋਨਾ ਤੇ 5 ਲੱਖ ਦੀ ਨਗਦੀ ਤੇ ਚਾਂਦੀ ਲੈ ਕਿ ਚੋਰ ਰਫੂ ਚੱਕਰ
ਸ਼ਟਰ ਤੋੜ ਕੇ 35 ਲੱਖ ਦਾ ਸੋਨਾ ਤੇ 5 ਲੱਖ ਦੀ ਨਗਦੀ ਤੇ ਚਾਂਦੀ ਲੈ ਕਿ ਚੋਰ ਰਫੂ ਚੱਕਰ
ਇਲਾਕੇ ਚ ਚੋਰਾਂ ਦੇ ਹੌਸਲੇ ਬੁਲੰਦ ਲੋਕਾਂ ਦੇ ਵਿੱਚ ਸਹਿਮ ਦਾ ਮਾਹੌਲ ਪੁਲਿਸ ਕਰ ਰਹੀ ਹੈ ਮਾਮਲੇ ਦੀ ਜਾਂਚ
2 ਅਪ੍ਰੈਲ (ਗੁਰਪ੍ਰੀਤ ਸਿੰਘ/ਕਾਦੀਆਂ):- ਅੱਡਾ ਦਾਲਮ ਵਿਖੇ ਸਥਿਤ ਬੀਤੀ ਰਾਤ ਇੱਕ ਸੁਨਿਆਰੇ ਦੀ ਦੁਕਾਨ ਦਾ ਸ਼ਟਰ ਤੋੜ ਕੇ ਚੋਰ ਸੋਨਾ ਅਤੇ ਸੋਨਾਂ ਚਾਂਦੀ ਤੇ ਨਗਦੀ ਚੋਰੀ ਕਰਨ ਦਾ ਸਮਾਚਾਰ ਮਿਿਲਆ ਹੈ। ਦੁਕਾਨ ਦੇ ਮਾਲਕ ਅਨੁਸਾਰ ਚੋਰ ਕਰੀਬ 35 ਲੱਖ ਦੇ ਸੋਨੇ ਦੇ ਗਹਿਣੇ, 5 ਲੱਖ ਨਗਦੀ ਅਤੇ ਚਾਂਦੀ ਚੋਰੀ ਕਰਕੇ ਲੈ ਗਏ ਹਨ। ਜਾਣਕਾਰੀ ਦਿੰਦਿਆਂ ਜਗਜੀਤ ਸਿੰਘ ਵਾਸੀ ਡਾਲੇ ਚੱਕ ਨੇ ਦੱਸਿਆ ਕਿ ਉਸ ਦੀ ਅੱਡਾ ਦਾਲਮ ਵਿਖੇ ਜਗਜੀਤ ਜਿਊਲਰਜ਼ ਨਾਮ ਦੀ ਦੁਕਾਨ ਹੈ । ਉਸ ਨੇ ਦੱਸਿਆ ਕਿ ਬੀਤੀ ਰਾਤ ਉਹ ਦੁਕਾਨ ਬੰਦ ਕਰਕੇ ਆਪਣੇ ਘਰ ਚਲੇ ਗਏ ਸਨ ਅਤੇ ਸਵੇਰੇ 7 ਵਜੇ ਉਹਨਾਂ ਨੂੰ ਕਿਸੇ ਦਾ ਫੋਨ ਆਇਆ ਕਿ ਤੁਹਾਡੀ ਦੁਕਾਨ ਦਾ ਸ਼ਟਰ ਟੁੱਟਾ ਹੋਇਆ ਹੈ ਅਤੇ ਅੰਦਰ ਸਮਾਨ ਖਿਲਰਿਆ ਪਿਆ ਹੈ। ਜਗਜੀਤ ਸਿੰਘ ਨੇ ਦੱਸਿਆ ਕਿ ਜਦ ਉਹਨਾਂ ਦੁਕਾਨ ਤੇ ਆਣ ਕੇ ਦੇਖਿਆ ਤਾਂ ਦੁਕਾਨ ਦਾ ਸ਼ਟਰ ਟੁੱਟਿਆ ਹੋਇਆ ਸੀ ਅਤੇ ਦੁਕਾਨ ਅੰਦਰ ਸਮਾਨ ਖਿਲਰਿਆ ਪਿਆ ਸੀ।ਉਸ ਨੇ ਦੱਸਿਆ ਕਿ ਚੋਰ ਦੁਕਾਨ ਅੰਦਰ ਰੱਖੀ ਹੋਈ ਤਿਜੋਰੀ ਨੂੰ ਤੋੜ ਕੇ ਉਸ ਵਿੱਚੋਂ ਸੋਨਾ, ਚਾਂਦੀ ਦੇ ਗਹਿਣੇ ਅਤੇ ਨਕਦੀ ਚੋਰੀ ਕਰਕੇ ਫਰਾਰ ਹੋ ਚੁੱਕੇ ਸਨ। ਪੁਲਿਸ ਪ੍ਰਸ਼ਾਸਨ ਤੋਂ ਚੋਰਾਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ। ਉਧਰ ਚੋਰੀ ਦੀ ਘਟਨਾ ਸਬੰਧੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੁਕਾਨ ਮਾਲਕ ਨੇ ਪੁਲਿਸ ਦੇ ਕੋਲੋਂ ਮੰਗ ਕੀਤੀ ਹੈ ਕਿ ਚੋਰਾਂ ਨੂੰ ਜਲਦੀ ਤੋਂ ਜਲਦੀ ਗ੍ਰਿਫਤਾਰ ਕੀਤਾ ਜਾਵੇ। ਉਧਰ ਦੂਜੇ ਪਾਸੇ ਘਟਨਾ ਵਾਪਰਨ ਤੋਂ ਬਾਅਦ ਇਲਾਕੇ ਦੇ ਵਿੱਚ ਲੋਕਾਂ ਚ ਸਹਿਮ ਦਾ ਮਾਹੌਲ ਸੀ ਅਤੇ ਆਏ ਦਿਨ ਅਜਿਹੀਆਂ ਘਟਨਾ ਵਾਪਰਨ ਦੇ ਨਾਲ ਲੋਕਾਂ ਦੇ ਵਿੱਚ ਦਹਿਸ਼ਤ ਵਰਗਾ ਮਾਹੌਲ ਦੇਖਣ ਨੂੰ ਮਿਲ ਰਿਹਾ ਸੀ।