ਪੰਜਾਬ ਕੈਬਨਿਟ ਮੀਟਿੰਗ ਵਿੱਚ ਸੂਬੇ ਦੀ ਭਲਾਈ ਲਈ ਕਈ ਅਹਿਮ ਫੈਸਲਿਆਂ ਨੂੰ ਮਿਲੀ ਮਨਜ਼ੂਰੀ,

ਪੰਜਾਬ ਕੈਬਨਿਟ ਮੀਟਿੰਗ ਵਿੱਚ ਸੂਬੇ ਦੀ ਭਲਾਈ ਲਈ ਕਈ ਅਹਿਮ ਫੈਸਲਿਆਂ ਨੂੰ ਮਿਲੀ ਮਨਜ਼ੂਰੀ, 


ਚੰਡੀਗੜ੍ਹ, 3 ਅਪ੍ਰੈਲ:- ਪੰਜਾਬ ਕੈਬਨਿਟ ਦੀ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਸੂਬੇ ਦੀ ਭਲਾਈ ਲਈ ਕਈ ਅਹਿਮ ਨੀਤੀਆਂ ਅਤੇ ਫੈਸਲਿਆਂ ਨੂੰ ਮਨਜ਼ੂਰੀ ਦਿੱਤੀ ਗਈ। ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੈਸ ਕਾਨਫਰੰਸ ਦੌਰਾਨ ਇਹਨਾਂ ਫੈਸਲਿਆਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।
ਮੀਟਿੰਗ ਵਿੱਚ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਸ਼ੁਰੂ ਕਰਨ ਦਾ ਫੈਸਲਾ ਲਿਆ ਗਿਆ। ਇਸ ਸਕੀਮ ਤਹਿਤ 50 ਸਾਲ ਤੋਂ ਵੱਧ ਉਮਰ ਦੇ ਉਹ ਵਿਅਕਤੀ ਜੋ ਧਾਰਮਿਕ ਸਥਾਨਾਂ ਦੀ ਯਾਤਰਾ ਕਰਨਾ ਚਾਹੁੰਦੇ ਹਨ, ਉਹਨਾਂ ਨੂੰ ਸਰਕਾਰ ਵੱਲੋਂ ਸਹੂਲਤ ਦਿੱਤੀ ਜਾਵੇਗੀ। ਇਸ ਯੋਜਨਾ ਲਈ ਸਰਕਾਰ ਨੇ 100 ਕਰੋੜ ਰੁਪਏ ਦਾ ਫੰਡ ਜਾਰੀ ਕੀਤਾ ਹੈ। ਯਾਤਰੀਆਂ ਦੀ ਰਜਿਸਟ੍ਰੇਸ਼ਨ ਦਾ ਕੰਮ ਅਪ੍ਰੈਲ ਮਹੀਨੇ ਵਿੱਚ ਸ਼ੁਰੂ ਹੋਵੇਗਾ, ਜਦਕਿ ਮਈ ਮਹੀਨੇ ਵਿੱਚ ਯਾਤਰੀ ਤੀਰਥ ਸਥਾਨਾਂ 'ਤੇ ਜਾਣਗੇ। ਯਾਤਰਾ ਦੌਰਾਨ ਯਾਤਰੀਆਂ ਦੀ ਸਹੂਲਤ ਲਈ ਏਸੀ ਵਾਹਨਾਂ ਦਾ ਪ੍ਰਬੰਧ ਕੀਤਾ ਜਾਵੇਗਾ।
ਮੰਤਰੀ ਮੰਡਲ ਨੇ ਸਿੱਖਿਆ ਖੇਤਰ ਵਿੱਚ ਵੀ ਇੱਕ ਵੱਡਾ ਕਦਮ ਚੁੱਕਿਆ ਹੈ। ਮੀਟਿੰਗ ਵਿੱਚ ਮੈਂਟਰਸ਼ਿਪ ਸਕੀਮ ਨੂੰ ਮਨਜ਼ੂਰੀ ਦਿੱਤੀ ਗਈ, ਜਿਸ ਤਹਿਤ ਪੰਜਾਬ ਦੇ 118 ਐਮੀਨੈਂਸ ਸਕੂਲਾਂ ਵਿੱਚੋਂ 80 ਸਕੂਲਾਂ ਦੀ ਚੋਣ ਕੀਤੀ ਗਈ ਹੈ। ਇਸ ਸਕੀਮ ਦਾ ਨਾਮ 'ਮੈਂਟਰਸ਼ਿਪ' ਰੱਖਿਆ ਗਿਆ ਹੈ। ਇਸ ਪ੍ਰੋਗਰਾਮ ਅਧੀਨ ਇਹਨਾਂ 80 ਸਕੂਲਾਂ ਨੂੰ ਆਈਏਐਸ, ਆਈਪੀਐਸ ਅਤੇ ਹੋਰ ਸੀਨੀਅਰ ਅਧਿਕਾਰੀ ਅਡੌਪਟ ਕਰਨਗੇ। ਇਹ ਅਧਿਕਾਰੀ ਵਿਿਦਆਰਥੀਆਂ ਨੂੰ ਮਾਰਗਦਰਸ਼ਨ ਪ੍ਰਦਾਨ ਕਰਨਗੇ ਅਤੇ ਉਹਨਾਂ ਦੀ ਸਿੱਖਿਆ ਨੂੰ ਬਿਹਤਰ ਬਣਾਉਣ ਵਿੱਚ ਸਹਾਇਤਾ ਕਰਨਗੇ। ਇਸ ਸਕੀਮ ਦਾ ਮੁੱਖ ਮਕਸਦ ਸਕੂਲੀ ਵਿਿਦਆਰਥੀਆਂ ਨੂੰ ਉੱਚ ਪੱਧਰੀ ਮਾਰਗਦਰਸ਼ਨ ਦੇਣਾ ਅਤੇ ਉਹਨਾਂ ਨੂੰ ਭਵਿੱਖ ਦੀਆਂ ਚੁਣੌਤੀਆਂ ਲਈ ਤਿਆਰ ਕਰਨਾ ਹੈ। ਇਸ ਨਾਲ ਸੂਬੇ ਦੇ ਸਿੱਖਿਆ ਖੇਤਰ ਵਿੱਚ ਇੱਕ ਸਕਾਰਾਤਮਕ ਤਬਦੀਲੀ ਦੀ ਉਮੀਦ ਕੀਤੀ ਜਾ ਰਹੀ ਹੈ।

Share this post