ਪੰਜਾਬ ਕੈਬਨਿਟ ਮੀਟਿੰਗ ‘ਚ ਸੂਬੇ ਦੀ ਮਾਈਨਿੰਗ ਪਾਲਿਸੀ ਵਿੱਚ ਸੋਧ ਕਰਨ ਲਈ ਮਿਲੀ ਮਨਜ਼ੂਰੀ
ਪੰਜਾਬ ਕੈਬਨਿਟ ਮੀਟਿੰਗ ‘ਚ ਸੂਬੇ ਦੀ ਮਾਈਨਿੰਗ ਪਾਲਿਸੀ ਵਿੱਚ ਸੋਧ ਕਰਨ ਲਈ ਮਿਲੀ ਮਨਜ਼ੂਰੀ
ਚੰਡੀਗੜ੍ਹ, 3 ਅਪ੍ਰੈਲ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਹੋਈ ਕੈਬਨਿਟ ਦੀ ਬੈਠਕ ਵਿੱਚ ਸੂਬੇ ਦੀ ਮਾਈਨਿੰਗ ਪਾਲਿਸੀ ਵਿੱਚ ਸੋਧ ਕਰਨ ਲਈ ਪ੍ਰਵਾਨਗੀ ਦਿੱਤੀ ਗਈ। ਇਹ ਫੈਸਲਾ ਸੂਬੇ ਵਿੱਚ ਮਾਈਨਿੰਗ ਸੈਕਟਰ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਸੁਚਾਰੂ ਬਣਾਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ। ਬੈਠਕ ਤੋਂ ਬਾਅਦ ਪ੍ਰੈਸ ਨਾਲ ਗੱਲਬਾਤ ਦੌਰਾਨ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮਾਈਨਿੰਗ ਪਾਲਿਸੀ ਵਿੱਚ ਕੀਤੀ ਗਈ ਸੋਧ ਦਾ ਮੁੱਖ ਧਿਆਨ ਡਿਮਾਂਡ ਐਂਡ ਸਪਲਾਈ ਨੂੰ ਸਹੀ ਢੰਗ ਨਾਲ ਸੰਭਾਲਣ 'ਤੇ ਹੈ। ਉਹਨਾਂ ਕਿਹਾ ਕਿ ਇਸ ਸੋਧ ਨਾਲ ਮਾਈਨਿੰਗ ਸੈਕਟਰ ਵਿੱਚ ਪੈਦਾ ਹੋਣ ਵਾਲੀਆਂ ਸਮੱਸਿਆਵਾਂ ਨੂੰ ਹੱਲ ਕਰਨ ਅਤੇ ਇਸ ਖੇਤਰ ਦੀ ਕਾਰਗੁਜ਼ਾਰੀ ਨੂੰ ਵਧਾਉਣ ਦਾ ਯਤਨ ਕੀਤਾ ਗਿਆ ਹੈ।