ਜਿਲ੍ਹਾ ਫ਼ਤਹਿਗੜ ਸਾਹਿਬ ਪੁਲਿਸ ਵੱਲੋ ਨਸ਼ਾ ਤਸਕਰ ਕਿਸੇ ਵੀ ਹਾਲ ਬਖ਼ਸ਼ੇ ਨਹੀਂ ਜਾਣਗੇ - ਐਸ.ਐਸ.ਪੀ ਸ਼ੁਭਮ ਅਗਰਵਾਲ

ਜਿਲ੍ਹਾ ਫ਼ਤਹਿਗੜ ਸਾਹਿਬ ਪੁਲਿਸ ਵੱਲੋ ਨਸ਼ਾ ਤਸਕਰ ਕਿਸੇ ਵੀ ਹਾਲ ਬਖ਼ਸ਼ੇ ਨਹੀਂ ਜਾਣਗੇ - ਐਸ.ਐਸ.ਪੀ ਸ਼ੁਭਮ ਅਗਰਵਾਲ 


ਬੱਸੀ ਪਠਾਣਾਂ, 3 ਅਪ੍ਰੈਲ (ਮਨੀਸ਼ ਸ਼ਰਮਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਤਹਿਤ ਜ਼ਿਲ੍ਹਾ ਪੁਲੀਸ ਦਿਨ ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ ਤੇ ਨਸ਼ਾ ਤਸਕਰ ਕਿਸੇ ਵੀ ਹਾਲ ਬਖ਼ਸ਼ੇ ਨਹੀਂ ਜਾਣਗੇ। ਇਸ ਲਈ ਨਸ਼ਾ ਤਸਕਰ ਜਾਂ ਤਾਂ ਪੰਜਾਬ ਛੱਡ ਜਾਣ ਜਾਂ ਸਖ਼ਤ ਤੋਂ ਸਖ਼ਤ ਕਾਰਵਾਈ ਲਈ ਤਿਆਰ ਰਹਿਣ। ਇੰਨਾ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਫ਼ਤਹਿਗੜ ਸਾਹਿਬ ਦੇ ਐਸ.ਐਸ.ਪੀ ਸ਼ੁਭਮ ਅਗਰਵਾਲ ਨੇ ਬੱਸੀ ਪਠਾਣਾਂ ਵਿਖੇ ਡੀ.ਐੱਸ.ਪੀ.ਦਫਤਰ ਦੇ ਬਾਹਰ ਪੁਲੀਸ ਵੱਲੋਂ ਲਗਾਏ ਗਏ ਨਾਕੇ ਦੀ ਚੈਕਿੰਗ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਡੀ ਮੁਹਿੰਮ ਤਹਿਤ ਵੱਡੀ ਗਿਣਤੀ ਨਸ਼ਾ ਤਸਕਰ ਫੜੇ ਜਾ ਚੁੱਕੇ ਹਨ ਅਤੇ ਸਿਵਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਹੁਣ ਤੱਕ ਨਸ਼ਾ ਤਸਕਰਾਂ ਵੱਲੋਂ ਕੀਤੀਆਂ ਦੋ ਨਜਾਇਜ਼ ਉਸਾਰੀਆਂ ਨੂੰ ਵੀ ਢਾਹਿਆ ਜਾ ਚੁੱਕਿਆ ਹੈ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾ ਰਹੀ ਹੈ ਅਤੇ ਨਸ਼ਿਆਂ ਦੇ ਤਸਕਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦੋ ਹੈਲਪਲਾਈਨ ਨੰਬਰ 01763-298022 ਅਤੇ 85588-00599 ਜਾਰੀ ਕੀਤੇ ਗਏ ਹਨ। ਜਿਨ੍ਹਾਂ 'ਤੇ ਨਸ਼ਿਆਂ ਅਤੇ ਨਸ਼ਾ ਤਸਕਰਾਂ ਬਾਰੇ ਸੂਚਨਾ ਪੁਲੀਸ ਨੂੰ ਦਿੱਤੀ ਜਾ ਸਕਦੀ ਹੈ। ਸੂਚਨਾ ਦੇਣ ਵਾਲਿਆਂ ਦੀ ਪਛਾਣ ਅਤੇ ਸਾਰੀ ਜਾਣਕਾਰੀ ਗੁਪਤ ਰੱਖੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਜਿਹੜੇ ਨੌਜਵਾਨ ਨਸ਼ਾ ਛੱਡ ਕੇ ਚੰਗੀ ਜ਼ਿੰਦਗੀ ਜਿਉਣਾ ਚਾਹੁੰਦੇ ਹਨ।ਉਹ ਅੱਗੇ ਆਉਣ ਪੰਜਾਬ ਸਰਕਾਰ ਉਹਨਾਂ ਦੀ ਹਰ ਹਾਲ ਮਦਦ ਕਰੇਗੀ। ਇਸ ਸਬੰਧੀ ਜ਼ਿਲ੍ਹੇ ਦੇ ਵਿੱਚ ਸਰਕਾਰੀ ਨਸ਼ਾ ਛੁੜਾਊ ਤੇ ਮੁੜਵਸੇਵਾ ਕੇਂਦਰ ਕਾਰਰਸ਼ੀਲ ਹਨ। ਉਨ੍ਹਾਂ ਨੇ ਕਿਹਾ ਕਿ ਨਸ਼ਾ ਤਸਕਰਾਂ ਨੇ ਸੂਬੇ ਦੀ ਜਵਾਨੀ ਨੂੰ ਕੁਰਾਹੇ ਪਾਇਆ ਹੈ ਅਤੇ ਪੰਜਾਬ ਸਰਕਾਰ ਜਵਾਨੀ ਨੂੰ ਬਚਾਉਣ ਲਈ ਪੂਰੀ ਤਰ੍ਹਾਂ ਦ੍ਰਿੜ੍ਹ ਹੈ। ਉਨ੍ਹਾਂ ਕਿਹਾ ਕਿ "ਯੁੱਧ ਨਸ਼ਿਆਂ ਵਿਰੁੱਧ ਮੁਹਿੰਮ" ਨਿਰੰਤਰ ਜਾਰੀ ਰਹੇਗੀ ਅਤੇ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਤਸਕਰਾਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਐਸ.ਪੀ.(ਜਾਂਚ) ਰਾਕੇਸ਼ ਯਾਦਵ, ਡੀ.ਐੱਸ.ਪੀ.ਰਾਜ ਕੁਮਾਰ ਸ਼ਰਮਾ,ਐਸ.ਐਚ.ਓ ਸੁਰੇਸ਼ ਸ਼ਰਮਾ,ਐਸ.ਐਚ.ਓ ਮਨਪ੍ਰੀਤ ਸਿੰਘ ਦਿਉਲ ਵੀ ਮੌਜੂਦ ਸਨ।

Share this post