ਸੁਖਬੀਰ ਬਾਦਲ ਨੇ ਆਪਣੇ ’ਤੇ ਹੋਏ ਹਮਲੇ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਦਾਇਰ ਕੀਤੀ ਪਟੀਸ਼ਨ, ਕੇਸ ਦੀ ਜਾਂਚ ਸੀਬੀਆਈ ਦੇ ਹਵਾਲੇ ਕਰਨ ਦੀ ਕੀਤੀ ਮੰਗ।

ਸੁਖਬੀਰ ਬਾਦਲ ਨੇ ਆਪਣੇ ’ਤੇ ਹੋਏ ਹਮਲੇ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਦਾਇਰ ਕੀਤੀ ਪਟੀਸ਼ਨ, ਕੇਸ ਦੀ ਜਾਂਚ ਸੀਬੀਆਈ ਦੇ ਹਵਾਲੇ ਕਰਨ ਦੀ ਕੀਤੀ ਮੰਗ।

ਚੰਡੀਗੜ੍ਹ, 4 ਅਪ੍ਰੈਲ:- ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਉਹਨਾਂ ’ਤੇ ਹੋਏ ਹਮਲੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕਰ ਕੀਤੀ ਹੈ। ਇਸ ਮਾਮਲੇ ਦੀ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੂੰ ਇੱਕ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 30 ਅਪ੍ਰੈਲ ਨੂੰ ਕੀਤੀ ਜਾਵੇਗੀ। ਸੁਖਬੀਰ ਬਾਦਲ ਵੱਲੋਂ ਪਾਈ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ ਉੱਤੇ ਹਮਲਾ ਕੀਤਾ ਗਿਆ ਪਰ ਹੁਣ ਦੋਸ਼ੀ ਜੇਲ੍ਹ ਤੋਂ ਬਾਹਰ ਆ ਗਿਆ ਹੈ। ਬਾਦਲ ਨੇ ਮੰਗ ਕੀਤੀ ਕਿ ਇਸ ਕੇਸ ਦੀ ਜਾਂਚ ਸੀਬੀਆਈ ਦੇ ਹਵਾਲੇ ਕੀਤੀ ਜਾਵੇ। ਦੱਸ ਦਈਏ ਕਿ ਵਕੀਲ ਅਰਸ਼ਦੀਪ ਸਿੰਘ ਕਲੇਰ ਤੇ ਅਰਸ਼ਦੀਪ ਸਿੰਘ ਚੀਮਾ ਵੱਲੋਂ ਪਟੀਸ਼ਨ ਦਰਜ ਕੀਤੀ ਗਈ ਸੀ।

Share this post