ਸ਼੍ਰੋਮਣੀ ਕਮੇਟੀ ਦੇ ਮੁੱਖ ਖਜ਼ਾਨਚੀ ਨੇ ਨਹਿਰ ਵਿੱਚ ਛਾਲ ਮਾਰ ਕੇ ਆਪਣੀ ਜੀਵਨਲੀਲਾ ਕੀਤੀ ਸਮਾਪਤ
ਸ਼੍ਰੋਮਣੀ ਕਮੇਟੀ ਦੇ ਮੁੱਖ ਖਜ਼ਾਨਚੀ ਨੇ ਨਹਿਰ ਵਿੱਚ ਛਾਲ ਮਾਰ ਕੇ ਆਪਣੀ ਜੀਵਨਲੀਲਾ ਕੀਤੀ ਸਮਾਪਤ
ਚੰਡੀਗੜ੍ਹ, 9 ਅਪ੍ਰੈਲ:- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਖਜ਼ਾਨਚੀ ਨੇ ਨਹਿਰ ਵਿੱਚ ਛਾਲ ਮਾਰ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ ਹੈ। ਮ੍ਰਿਤਕ ਦੀ ਪਛਾਣ ਤਰਸੇਮ ਸਿੰਘ ਵਾਸੀ ਤਰਨ ਤਾਰਨ ਵਜੋਂ ਹੋਈ ਹੈ। ਮੀਡੀਆ ਰਿਪੋਰਟਾਂ ਮੁਤਾਬਿਕ, ਤਰਸੇਮ ਸਿੰਘ ਪਿਛਲੇ ਕੁਝ ਦਿਨਾਂ ਤੋਂ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਚੱਲ ਰਹੇ ਸਨ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।