ਕਰਨਲ ਬਾਠ ਕੁੱਟਮਾਰ ਮਾਮਲਾ: ਚੰਡੀਗੜ੍ਹ ਪੁਲਿਸ ਨੇ ਐਸਆਈਟੀ ਦਾ ਕੀਤਾ ਗਠਨ, ਮਨਜੀਤ ਸ਼ਿਓਰਾਨ ਨੂੰ ਬਣਾਇਆ ਮੁਖੀ।

ਕਰਨਲ ਬਾਠ ਕੁੱਟਮਾਰ ਮਾਮਲਾ: ਚੰਡੀਗੜ੍ਹ ਪੁਲਿਸ ਨੇ ਐਸਆਈਟੀ ਦਾ ਕੀਤਾ ਗਠਨ, ਮਨਜੀਤ ਸ਼ਿਓਰਾਨ ਨੂੰ ਬਣਾਇਆ ਮੁਖੀ।

ਚੰਡੀਗੜ੍ਹ, 9 ਅਪ੍ਰੈਲ:- ਪੰਜਾਬ ਪੁਲਿਸ ਮੁਲਾਜ਼ਮਾਂ ਵੱਲੋਂ ਕਰਨਲ ਪੁਸ਼ਪਿੰਦਰ ਸਿੰਘ ਬਾਠ ਦੇ ਨਾਲ ਕੀਤੀ ਕੁੱਟਮਾਰ ਮਾਮਲੇ ਵਿੱਚ ਨਵਾਂ ਮੋੜ ਆਇਆ ਹੈ। ਪੰਜਾਬ ਹਰਿਆਣਾ ਹਾਈ ਕੋਰਟ ਦੇ ਹੁਕਮਾਂ ‘ਤੇ ਚੰਡੀਗੜ੍ਹ ਪੁਲਿਸ ਨੇ ਇੱਕ ਐਸਆਈਟੀ ਦਾ ਗਠਨ ਕੀਤਾ ਹੈ। 2015 ਬੈਚ ਦੇ ਆਈਪੀਐਸ ਅਧਿਕਾਰੀ ਮਨਜੀਤ ਸ਼ਿਓਰਾਨ ਨੂੰ ਐਸਆਈਟੀ ਦਾ ਮੁਖੀ ਬਣਾਇਆ ਗਿਆ ਹੈ। ਐਸਆਈਟੀ ਵਿੱਚ ਤਿੰਨ ਹੋਰ ਮੈਂਬਰ ਸ਼ਾਮਲ ਕੀਤੇ ਗਏ ਹਨ। ਇਨ੍ਹਾਂ ਮੈਂਬਰਾਂ ਵਿੱਚ ਇੱਕ ਡੀਐਸਪੀ, ਇੱਕ ਇੰਸਪੈਕਟਰ ਅਤੇ ਇੱਕ ਸਬ-ਇੰਸਪੈਕਟਰ ਸ਼ਾਮਲ ਹੋਣਗੇ। ਇਹ ਜਾਂਚ ਲਗਭਗ ਚਾਰ ਮਹੀਨਿਆਂ ਵਿੱਚ ਪੂਰੀ ਹੋ ਜਾਵੇਗੀ। 

Share this post