ਐਸਐਸਪੀ ਹਰਵਿੰਦਰ ਸਿੰਘ ਵਿਰਕ ਨੂੰ 9ਵੀਂ ਵਾਰ ਡੀਜੀਪੀ ਡਿਸਕ ਨਾਲ ਕੀਤਾ ਸਨਮਾਨਿਤ

ਐਸਐਸਪੀ ਹਰਵਿੰਦਰ ਸਿੰਘ ਵਿਰਕ ਨੂੰ 9ਵੀਂ ਵਾਰ ਡੀਜੀਪੀ ਡਿਸਕ ਨਾਲ ਕੀਤਾ ਸਨਮਾਨਿਤ

ਜਲੰਧਰ, 10 ਅਪ੍ਰੈਲ (ਅਮਰਜੀਤਸਿੰਘ ਲਵਲਾ):- ਐਸਐਸਪੀ ਹਰਵਿੰਦਰ ਸਿੰਘ ਵਿਰਕ, ਜਲੰਧਰ ਦਿਹਾਤੀ ਨੂੰ ਉਨ੍ਹਾਂ ਦੀ ਸ਼ਾਨਦਾਰ 'ਤੇ ਨਿਸ਼ਠਾਵਾਨ ਸੇਵਾ ਲਈ 9ਵੀਂ ਵਾਰ ਡੀਜੀਪੀ ਡਿਸਕ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਸਨਮਾਨ ਉਨ੍ਹਾਂ ਦੀ ਪੁਲਿਸ ਵਿਭਾਗ ਵਿੱਚ ਬਿਹਤਰੀਨ 'ਤੇ ਤਨਦੇਹੀ ਸੇਵਾ ਦਾ ਪ੍ਰਮਾਣ ਹੈ।
ਪੰਜਾਬ ਪੁਲਿਸ ਵਿੱਚ ਵਧੀਆ ਕਾਰਗੁਜ਼ਾਰੀ ਨਿਭਾਉਣ 'ਤੇ 2016 ਦੇ ਨਾਭਾ ਜੇਲ ਬ੍ਰੇਕ ਕਾਂਡ ਦੇ ਮਾਸਟਰਮਾਈਂਡ ਰੋਮੀ ਨੂੰ ਹਾਂਗਕਾਂਗ ਤੋਂ ਭਾਰਤ ਲਿਆਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਲਈ ਵੀ ਐਸਐਸਪੀ ਹਰਵਿੰਦਰ ਸਿੰਘ ਵਿਰਕ ਨੂੰ ਪਹਿਲਾਂ ਵੀ ਡੀਜੀਪੀ ਗੌਰਵ ਯਾਦਵ ਵੱਲੋਂ 8ਵੀਂ ਵਾਰ ਡੀਜੀਪੀ ਡਿਸਕ ਨਾਲ ਸਨਮਾਨਿਤ ਕੀਤਾ ਗਿਆ ਸੀ। ਇਸ ਉਤਕ੍ਰਿਸ਼ਟ ਕਾਰਗੁਜ਼ਾਰੀ ਦੇ ਮੱਦੇਨਜ਼ਰ ਉਨ੍ਹਾਂ ਨੂੰ ਡੇਢ ਲੱਖ ਰੁਪਏ ਦੀ ਨਕਦ ਰਾਸ਼ੀ ਦੇ ਕੇ ਵੀ ਸਨਮਾਨਿਤ ਕੀਤਾ ਗਿਆ ਸੀ।
ਜ਼ਿਕਰਯੋਗ ਹੈ ਕਿ 2016 ਤੋਂ 2024 ਤੱਕ ਨਾਭਾ ਜੇਲ ਬ੍ਰੇਕ ਕੇਸ ਦੀ ਪੈਰਵੀ ਡੀਜੀਪੀ ਪੰਜਾਬ ਵੱਲੋਂ ਐਸਐਸਪੀ ਹਰਵਿੰਦਰ ਸਿੰਘ ਵਿਰਕ ਨੂੰ ਸੌਂਪੀ ਗਈ ਸੀ। ਉਨ੍ਹਾਂ ਨੇ ਕਈ ਵਾਰ ਹਾਂਗਕਾਂਗ ਦਾ ਦੌਰਾ ਕਰਕੇ ਸਾਰੀਆਂ ਕਾਨੂੰਨੀ ਪ੍ਰਕਿਿਰਆਵਾਂ ਪੂਰੀਆਂ ਕਰਨ ਤੋਂ ਬਾਅਦ ਮੁਲਜ਼ਮ ਰੋਮੀ ਨੂੰ ਸੁਰੱਖਿਅਤ ਢੰਗ ਨਾਲ ਭਾਰਤ ਲਿਆਉਣ ਵਿਚ ਕਾਮਯਾਬੀ ਹਾਸਿਲ ਕੀਤੀ।
ਐਸਐਸਪੀ ਵਿਰਕ ਜਲੰਧਰ ਵਿੱਚ ਡੀਸੀਪੀ ਇਨਵੈਸਟੀਗੇਸ਼ਨ 'ਤੇ ਏਆਈਜੀ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ ਅਤੇ ਜਿਲਾ ਤਰਨਤਾਰਨ ਵਿੱਚ ਬਤੌਰ ਐਸਐਸਪੀ ਸੇਵਾਵਾਂ ਨਿਭਾ ਚੁੱਕੇ ਹਨ। ਉਨ੍ਹਾਂ ਨੇ ਕਈ ਸਨਸਨੀਖੇਜ਼ ਮਾਮਲਿਆਂ ਦੀ ਜਾਂਚ ਕਰਕੇ ਮੁਲਜ਼ਮਾਂ ਨੂੰ ਕਾਨੂੰਨ ਦੀ ਗ੍ਰਿਫ਼ਤ ਵਿੱਚ ਲਿਆਦਾ ਹੈ। 
ਉਨ੍ਹਾਂ ਦੀ ਤਫਤੀਸ਼ ਵਿੱਚ ਕਾਬਲੀਅਤ, ਦ੍ਰਿੜ ਨਿਸ਼ਠਾ ਅਤੇ ਇਮਾਨਦਾਰੀ ਨੇ ਉਨ੍ਹਾਂ ਨੂੰ ਹਮੇਸ਼ਾ ਇੱਕ ਆਦਰਸ਼ ਅਧਿਕਾਰੀ ਵਜੋਂ ਸਾਬਤ ਕੀਤਾ ਹੈ।

ਇਸ ਤੋਂ ਪਹਿਲਾਂ ਉਨ੍ਹਾਂ ਨੂੰ 26 ਜਨਵਰੀ 2024 ਨੂੰ ਪ੍ਰੈਜ਼ੀਡੈਂਟ ਪੁਲਿਸ ਮੈਡਲ ਅਤੇ 2017 ਵਿੱਚ ਚੀਫ ਮਿਿਨਸਟਰ ਮੈਡਲ ਨਾਲ ਵੀ ਸਨਮਾਨਿਤ ਕੀਤਾ ਜਾ ਚੁੱਕਾ ਹੈ।
ਇਸ ਸਨਮਾਨ ਲਈ ਹਰਵਿੰਦਰ ਸਿੰਘ ਵਿਰਕ ਨੇ ਗੋਰਵ ਯਾਦਵ ਡੀਜੀਪੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੈਂ ਆਪਣੀ ਡਿਊਟੀ ਲਈ ਇਸੇ ਤਰਾਂ ਸਮਰਪਿਤ ਰਹਾਂਗਾ, ਸਮਾਜ ਵਿੱਚ ਅਮਨ ਸ਼ਾਂਤੀ ਬਣਾਈ ਰੱਖਣ ਅਤੇ ਸਮਾਜ ਵਿਰੋਧੀ ਤੱਤਾਂ ਨੂੰ ਉਨ੍ਹਾਂ ਦੇ ਅੰਜਾਮ ਤੱਕ ਪਹੁੰਚਾਉਣ ਲਈ ਆਪਣੇ ਯਤਨ ਜਾਰੀ ਰੱਖਾਂਗਾ।

Share this post