ਪਾਕਿਸਤਾਨੀ ਕ੍ਰਿਕਟਰ ਸ਼ਾਹਿਦ ਅਫ਼ਰੀਦੀ ਦੀ ਮੌਤ ਦੀ ਖ਼ਬਰ ਨਿਕਲੀ ਅਫ਼ਵਾਹ

ਪਾਕਿਸਤਾਨੀ ਕ੍ਰਿਕਟਰ ਸ਼ਾਹਿਦ ਅਫ਼ਰੀਦੀ ਦੀ ਮੌਤ ਦੀ ਖ਼ਬਰ ਨਿਕਲੀ ਅਫ਼ਵਾਹ

 ਪਾਕਿਸਤਾਨ ਦੇ ਮਹਾਨ ਕ੍ਰਿਕਟਰ ਸ਼ਾਹਿਦ ਅਫਰੀਦੀ ਦਾ ਦੇਹਾਂਤ ਹੋ ਗਿਆ ਹੈ। ਦਰਅਸਲ, ਸੋਸ਼ਲ ਮੀਡੀਆ 'ਤੇ ਸਾਹਮਣੇ ਆਈ ਇੱਕ ਵੀਡੀਓ ਨੇ ਕ੍ਰਿਕਟ ਜਗਤ ਨੂੰ ਹਿਲਾ ਕੇ ਰੱਖ ਦਿੱਤਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਪਾਕਿਸਤਾਨ ਦੇ ਸਾਬਕਾ ਕਪਤਾਨ ਸ਼ਾਹਿਦ ਅਫਰੀਦੀ ਦਾ ਦੇਹਾਂਤ ਹੋ ਗਿਆ ਹੈ। 

ਆਓ ਜਾਣਦੇ ਹਾਂ ਪੂਰਾ ਸੱਚ ਕੀ ਹੈ?

ਇਸ ਵਾਇਰਲ ਵੀਡੀਓ ਵਿੱਚ ਦੱਸਿਆ ਜਾ ਰਿਹਾ ਹੈ ਕਿ ਪਾਕਿਸਤਾਨ ਟੀਮ ਦੇ ਸਾਬਕਾ ਕਪਤਾਨ ਸ਼ਾਹਿਦ ਅਫਰੀਦੀ ਦਾ ਦੇਹਾਂਤ ਹੋ ਗਿਆ ਹੈ। ਉਸਨੂੰ ਕਰਾਚੀ ਵਿੱਚ ਦਫ਼ਨਾਇਆ ਗਿਆ, ਇਸ ਤੇ ਵਿਜ਼ਨ ਗਰੁੱਪ ਦੇ ਚੇਅਰਮੈਨ ਸਮੇਤ ਕਈ ਅਧਿਕਾਰੀਆਂ ਨੇ ਵੀ ਸ਼ੋਕ ਪ੍ਰਗਟ ਕਰਨ ਦਾ ਦਾਅਵਾ ਕੀਤਾ। 

ਜਾਂਚ ਕਰਨ 'ਤੇ ਪਤਾ ਲੱਗਾ ਕਿ ਇਹ ਵਾਇਰਲ ਵੀਡੀਓ AI ਨਾਲ ਬਣਾਇਆ ਗਿਆ ਹੈ, ਜਿਸ ਵਿੱਚ ਬਿਲਕੁਲ ਵੀ ਸੱਚਾਈ ਨਹੀਂ ਹੈ। ਅਫਰੀਦੀ ਬਿਲਕੁਲ ਤੰਦਰੁਸਤ ਹੈ ਅਤੇ ਉਸਦੀ ਮੌਤ ਦੀ ਖ਼ਬਰ ਝੂਠੀ ਹੈ।

Ads

4

Share this post