SYL ਮੁੱਦੇ 'ਤੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਮੀਟਿੰਗ
ਚੰਡੀਗੜ੍ਹ- ਸਤਲੁਜ-ਯਮੁਨਾ ਲਿੰਕ (SYL) ਨਹਿਰ ਵਿਵਾਦ ਮਾਮਲੇ ਸੰਬੰਧੀ ਦਿੱਲੀ ਵਿੱਚ ਅਹਿਮ ਮੀਟਿੰਗ ਖ਼ਤਮ ਹੋ ਗਈ ਹੈ I ਇਸ ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਸ਼ਾਮਲ ਹੋਏ ਹਨI ਇਹ ਮੀਟਿੰਗ ਕੇਂਦਰੀ ਜਲ ਸ਼ਕਤੀ ਮੰਤਰੀ ਸੀ.ਆਰ. ਪਾਟਿਲ ਦੀ ਅਗਵਾਈ ਵਿੱਚ ਹੋਈ ਹੈI ਹੁਣ ਇਸ ਮਾਮਲੇ 'ਤੇ 5 ਅਗਸਤ ਨੂੰ ਅਗਲੀ ਮੀਟਿੰਗ ਹੋਵੇਗੀ। ਮੀਟਿੰਗ ਖ਼ਤਮ ਹੋਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਉਤੇ ਕਿਸੇ ਨੂੰ ਵੀ ਡਾਕਾ ਨਹੀਂ ਮਾਰਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਚਿਨਾਬ ਤੋਂ ਪਾਣੀ ਮਿਲਿਆ ਤਾਂ ਹੀ ਅੱਗੇ ਦੇਵਾਂਗੇ।