ਇੰਡੀਆ ਗਠਜੋੜ ਨੇ ਉਪ-ਰਾਸ਼ਟਰਪਤੀ ਚੋਣਾਂ ਲਈ ਐਲਾਨਿਆ ਉਮੀਦਵਾਰ
ਇੰਡੀਆ ਗਠਜੋੜ ਨੇ ਉਪ-ਰਾਸ਼ਟਰਪਤੀ ਚੋਣਾਂ ਲਈ ਐਲਾਨਿਆ ਉਮੀਦਵਾਰ
19,ਅਗਸਤ,2025 ਵਿਰੋਧੀ ਗਠਜੋੜ ‘ਇੰਡੀਆ’ ਨੇ ਆਉਣ ਵਾਲੀਆਂ ਉਪ ਰਾਸ਼ਟਰਪਤੀ ਚੋਣਾਂ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਗਠਜੋੜ ਵੱਲੋਂ ਸੁਪਰੀਮ ਕੋਰਟ ਦੇ ਸਾਬਕਾ ਜੱਜ ਬੀ. ਸੁਦਰਸ਼ਨ ਰੈੱਡੀ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ। ਇਹ ਫੈਸਲਾ ਦਿੱਲੀ ਵਿੱਚ ਹੋਈ ਵਿਰੋਧੀ ਧਿਰ ਦੀ ਮਹੱਤਵਪੂਰਨ ਮੀਟਿੰਗ ਤੋਂ ਬਾਅਦ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਜਨਤਕ ਕੀਤਾ।ਬੀ. ਸੁਦਰਸ਼ਨ ਰੈੱਡੀ ਨੇ ਆਪਣੇ ਕਰੀਅਰ ਦੌਰਾਨ ਸੁਪਰੀਮ ਕੋਰਟ ਦੇ ਜੱਜ, ਆਂਧਰਾ ਪ੍ਰਦੇਸ਼ ਹਾਈ ਕੋਰਟ ਦੇ ਜੱਜ ਅਤੇ ਗੁਹਾਟੀ ਹਾਈ ਕੋਰਟ ਦੇ ਮੁਖੀ ਜਸਟਿਸ ਵਜੋਂ ਸੇਵਾਵਾਂ ਨਿਭਾਈਆਂ ਹਨ। ਕਾਨੂੰਨੀ ਖੇਤਰ ਤੋਂ ਇਲਾਵਾ, ਉਹ ਸਮਾਜਿਕ ਨਿਆਂ, ਆਰਥਿਕ ਸਮਾਨਤਾ ਅਤੇ ਰਾਜਨੀਤਿਕ ਹੱਕਾਂ ਲਈ ਵੀ ਸਰਗਰਮ ਰਹੇ ਹਨ। ਇਸ ਵਾਰ ਉਪ ਰਾਸ਼ਟਰਪਤੀ ਚੋਣਾਂ ਵਿੱਚ ਉਨ੍ਹਾਂ ਦਾ ਮੁਕਾਬਲਾ ਐਨਡੀਏ ਦੇ ਉਮੀਦਵਾਰ ਸੀ.ਪੀ. ਰਾਧਾਕ੍ਰਿਸ਼ਨਨ ਨਾਲ ਹੋਵੇਗਾ, ਜਿਸ ਕਰਕੇ ਚੋਣ ਕਾਫ਼ੀ ਦਿਲਚਸਪ ਮੰਨੀ ਜਾ ਰਹੀ ਹੈ।