ਪੰਜਾਬ ਸਰਕਾਰ ਵੱਲੋਂ ਮੰਡੀ ਮਜ਼ਦੂਰਾਂ ਦੇ ਰੇਟ 'ਚ 10% ਵਾਧੇ ਨੂੰ ਮਨਜ਼ੂਰੀ...

ਪੰਜਾਬ ਸਰਕਾਰ ਵੱਲੋਂ ਮੰਡੀ ਮਜ਼ਦੂਰਾਂ ਦੇ ਰੇਟ 'ਚ 10% ਵਾਧੇ ਨੂੰ ਮਨਜ਼ੂਰੀ...

ਮਜ਼ਦੂਰ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮੰਡੀ ਲੇਬਰ ਰੇਟ ਵਿੱਚ 10% ਵਾਧਾ ਕਰਨ ਦਾ ਫ਼ੈਸਲਾ ਲਿਆ ਹੈ। ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਪ੍ਰਧਾਨਗੀ ਹੇਠ ਹੋਈ ਬੋਰਡ ਆਫ ਡਾਇਰੈਕਟਰਜ਼ ਦੀ ਬੈਠਕ ਵਿੱਚ ਇਹ ਮਹੱਤਵਪੂਰਨ ਫ਼ੈਸਲਾ ਕੀਤਾ ਗਿਆ।

ਨਵੇਂ ਦਰਾਂ ਅਨੁਸਾਰ, ਝੋਨੇ ਦਾ ਮੰਡੀ ਲੇਬਰ ਰੇਟ 17.50 ਰੁਪਏ ਤੋਂ ਵਧਾ ਕੇ 19.26 ਰੁਪਏ ਪ੍ਰਤੀ ਬੈਗ (37.5 ਕਿਲੋਗ੍ਰਾਮ) ਕਰ ਦਿੱਤਾ ਗਿਆ ਹੈ, ਜਿਸ ਨਾਲ ਮਜ਼ਦੂਰਾਂ ਨੂੰ ਪ੍ਰਤੀ ਬੈਗ 1.76 ਰੁਪਏ ਵਾਧੂ ਮਿਲਣਗੇ।

 

ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਇਹ ਫ਼ੈਸਲਾ ਮਜ਼ਦੂਰ ਯੂਨੀਅਨਾਂ ਦੀਆਂ ਮੰਗਾਂ ਨੂੰ ਧਿਆਨ ਵਿੱਚ ਰੱਖਦਿਆਂ ਕੀਤਾ ਗਿਆ ਹੈ, ਜੋ ਕਿ ਮਜ਼ਦੂਰ ਭਲਾਈ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਦੱਸਿਆ ਕਿ ਮੰਡੀ ਬੋਰਡ ਵੱਲੋਂ ਆਮਦਨ ਵਧਾਉਣ ਲਈ ਈ-ਨਿਲਾਮੀ, ਏ.ਟੀ.ਐਮ. ਅਤੇ ਯੂਨੀਪੋਲ ਲਗਾਉਣ ਵਰਗੇ ਉਪਰਾਲੇ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਅਨਾਜ ਮੰਡੀਆਂ ਵਿੱਚ ਵਿਕਾਸ ਕਾਰਜ ਤੇ ਸੁਵਿਧਾਵਾਂ ਨੂੰ ਹੋਰ ਮਜ਼ਬੂਤ ਬਣਾਇਆ ਜਾ ਰਿਹਾ ਹੈ, ਤਾਂ ਜੋ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਆਮ ਜਨਤਾ ਨੂੰ ਬਿਹਤਰ ਸਹੂਲਤਾਂ ਮਿਲ ਸਕਣ।

 

 

 
 

Ads

4
4

Share this post