ਵੈਸ਼ਨੋ ਦੇਵੀ ਤੋਂ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ ਖੱਡ ''ਚ ਡਿੱਗੀ, 40 ਲੋਕ ਜ਼ਖਮੀ
ਵੈਸ਼ਨੋ ਦੇਵੀ ਤੋਂ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ ਖੱਡ ''ਚ ਡਿੱਗੀ, 40 ਲੋਕ ਜ਼ਖਮੀ
21 ਅਗਸਤ, 2025 :- ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਵਿੱਚ ਵੀਰਵਾਰ ਸਵੇਰੇ ਇੱਕ ਦਰਦਨਾਕ ਬੱਸ ਹਾਦਸਾ ਵਾਪਰਿਆ ਹੈ। ਮਾਤਾ ਵੈਸ਼ਨੋ ਦੇਵੀ ਤੋਂ ਆ ਰਹੀ ਸ਼ਰਧਾਲੂਆਂ ਨਾਲ ਭਰੀ ਬੱਸ ਡਿੱਗ ਗਈ। ਜਖ਼ਮੀ ਸ਼ਰਧਾਲੂ ਨੇ ਦੱਸਿਆ ਕਿ ਬੱਸ ਦੇ ਡਰਾਈਵਰ ਦੀ ਅੱਖ ਲੱਗਣ ਕਾਰਨ ਇਹ ਹਾਦਸਾ ਵਾਪਰ ਗਿਆ । ਯਾਤਰੀਆਂ ਨਾਲ ਭਰੀ ਇੱਕ ਬੱਸ ਕਠੂਆ ਤੋਂ ਕਟੜਾ ਜਾ ਰਹੀ ਸੀ। ਸਾਂਬਾ ਜ਼ਿਲ੍ਹੇ ਦੇ ਜਟਵਾਲ ਇਲਾਕੇ ਵਿੱਚ ਅਚਾਨਕ ਬੱਸ ਦਾ ਟਾਇਰ ਫਟ ਗਿਆ, ਜਿਸ ਕਾਰਨ ਬੱਸ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਲਗਭਗ 30 ਫੁੱਟ ਉੱਚੇ ਪੁਲ ਤੋਂ ਹੇਠਾਂ ਡਿੱਗ ਗਈ।ਜਦਕਿ ਬੱਸ ਵਿੱਚ ਸਵਾਰ ਲੋਕਾਂ ਨੂੰ ਬਚਾਅ ਲਿਆ ਗਿਆ ਤੇ ਕੁਝ ਸ਼ਰਧਾਲੂਆਂ ਨੂੰ ਗੰਭੀਰ ਨੂੰ ਸੱਟਾਂ ਲੱਗੀਆਂ ਹਨ। ਜਿਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਬੱਸ ਵਿੱਚ ਬੱਚੇ ਅਤੇ ਔਰਤਾਂ ਵੀ ਸਵਾਰ ਸਨ। ਇਹ ਹਾਦਸਾ ਰਸਤੇ ਵਿੱਚ ਹੋਇਆ, ਜਿਸ ਵਿੱਚ ਲਗਭਗ ਸਾਰੇ ਲੋਕ ਜ਼ਖਮੀ ਹੋ ਗਏ ਹਨ। ਹਾਦਸੇ ਵਿੱਚ ਇੱਕ ਸ਼ਰਧਾਲੂ ਦੀ ਮੌਤ ਹੋ ਗਈ ਹੈ।