ਅਵਾਰਾ ਕੁੱਤਿਆਂ ਦੇ ਮਾਮਲੇ 'ਚ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ
ਅਵਾਰਾ ਕੁੱਤਿਆਂ ਦੇ ਮਾਮਲੇ 'ਚ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ
ਨਵੀਂ ਦਿੱਲੀ, 22 ਅਗਸਤ 2025- ਦਿੱਲੀ ਵਿੱਚ ਪਿਛਲੇ ਕੁਝ ਦਿਨਾਂ ਤੋਂ ਕੁੱਤਿਆਂ ਦਾ ਮੁੱਦਾ ਭਖਿਆ ਹੋਇਆ ਹੈ। ਇਹ ਮਾਮਲਾ ਹੁਣ ਸੁਪਰੀਮ ਕੋਰਟ ਵਿੱਚ ਪਹੁੰਚ ਗਿਆ ਹੈ। ਅੱਜ ਇਸ ਮਾਮਲੇ ਦੀ ਸੁਣਵਾਈ ਸੁਪਰੀਮ ਕੋਰਟ ਵਿੱਚ ਹੋ ਰਹੀ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਸਾਰੇ ਰਾਜਾਂ ਨੂੰ ਨੋਟਿਸ ਜਾਰੀ ਕੀਤਾ ਹੈ। ਕਿਹਾ ਗਿਆ ਹੈ ਕਿ ਕੁੱਤਿਆਂ ਦੀ ਨਸਬੰਦੀ ਕੀਤੀ ਜਾਵੇ ਅਤੇ ਫਿਰ ਹੀ ਉਨ੍ਹਾਂ ਨੂੰ ਛੱਡਿਆ ਜਾਵੇ।
ਸੁਪਰੀਮ ਕੋਰਟ ਦਾ ਵੱਡਾ ਫੈਸਲਾ
ਸੁਪਰੀਮ ਕੋਰਟ ਨੇ ਦਿੱਲੀ ਐਨਸੀਆਰ ਵਿੱਚ ਆਵਾਰਾ ਕੁੱਤਿਆਂ ਦੇ ਮਾਮਲੇ ਵਿੱਚ ਵੱਡਾ ਹੁਕਮ ਦਿੱਤਾ ਹੈ। ਅਦਾਲਤ ਨੇ 11 ਅਗਸਤ ਦੇ ਹੁਕਮ ਵਿੱਚ ਸੋਧ ਕਰਦਿਆਂ ਕਿਹਾ ਕਿ 'ਆਵਾਰਾ ਕੁੱਤਿਆਂ ਨੂੰ ਨਸਬੰਦੀ ਅਤੇ ਟੀਕਾਕਰਨ ਤੋਂ ਬਾਅਦ ਉਸੇ ਖੇਤਰ ਵਿੱਚ ਵਾਪਸ ਛੱਡ ਦਿੱਤਾ ਜਾਵੇਗਾ, ਸਿਵਾਏ ਉਨ੍ਹਾਂ ਕੁੱਤਿਆਂ ਦੇ ਜੋ ਰੇਬੀਜ਼ ਨਾਲ ਸੰਕਰਮਿਤ ਹਨ ਜਾਂ ਹਮਲਾਵਰ ਵਿਵਹਾਰ ਦਿਖਾਉਂਦੇ ਹਨ।ਅਦਾਲਤ ਨੇ ਕਿਹਾ ਕਿ ਅਸੀਂ ਇਸ ਮਾਮਲੇ ਵਿੱਚ ਪੂਰੇ ਦੇਸ਼ ਨੂੰ ਧਿਆਨ ਵਿੱਚ ਰੱਖਿਆ ਹੈ। ਫੈਸਲੇ ਤੋਂ ਬਾਅਦ, ਕੁੱਤਿਆਂ ਨੂੰ ਕੁਝ ਨਿਰਧਾਰਤ ਥਾਵਾਂ 'ਤੇ ਹੀ ਭੋਜਨ ਦਿੱਤਾ ਜਾਵੇਗਾ।