ਰਾਵੀ ਦਰਿਆ ਵਿੱਚ ਵਧਿਆ ਪਾਣੀ ਦਾ ਪੱਧਰ
ਰਾਵੀ ਦਰਿਆ ਵਿੱਚ ਵਧਿਆ ਪਾਣੀ ਦਾ ਪੱਧਰ
ਗੁਰਦਾਸਪੁਰ , 25 ਅਗਸਤ 2025 : ਡੈਮਾਂ ਤੋਂ ਪਾਣੀ ਛੱਡੇ ਜਾਣ ਤੋਂ ਬਾਅਦ ਰਾਵੀ ਦਰਿਆ ਵਿੱਚ ਕੱਲ ਦਾ ਲਗਾਤਾਰ ਪਾਣੀ ਦਾ ਪੱਧਰ ਵਧਣ ਕਾਰਨ
ਦਰਿਆ ਵਿੱਚੋਂ ਪਾਣੀ ਬਾਹਰ ਆਉਣਾ ਸ਼ੁਰੂ ਹੋ ਗਿਆ ਹੈ। ਰਾਵੀ ਦਰਿਆ ਦੇ ਪਾਰਲੇ ਪਾਸੇ ਵਸੇ ਸੱਤ ਪਿੰਡਾਂ ਦਾ ਲਿੰਕ ਕੱਲ ਦਾ ਬਾਾਕੀ ਭਾਰਤ ਨਾਲੋਂ ਤਬਿਲਕੁਲ ਟੁੱਟਾ ਹੋਇਆ ਹੈ ਉੱਥੇ ਹੀ ਰਾਵੀ ਦਰਿਆ ਤੋਂ ਕਰੀਬ 1 ਕਿਲੋਮੀਟਰ ਦੂਰੀ ਤੇ ਵਸੇ ਪਿੰਡ ਚੱਕ ਰਾਮ ਸਹਾਇਪੁਰ ਅਤੇ ਮਕੌੜਾ ਨੂ ਦਰਿਆ ਦੇ ਪਾਣੀ ਨੇ ਆਪਣੀ ਚਪੇਟ ਵਿੱਚ ਲੈ ਲਿਆ ਹੈ।। ਇਸੇ ਤਰ੍ਹਾਂ ਹੀ ਜੋ ਰਾਵੀ ਦਰਿਆ ਦੇ ਨੇੜਲੇ ਖੇਤਾਂ ਵਿੱਚ ਫਸਲਾਂ ਹਨ ਉਹ ਵੀ ਬਿਲਕੁਲ ਪਾਣੀ ਦੀ ਲਪੇਟ ਵਿੱਚ ਆਉਣ ਕਾਰਨ ਖਰਾਬ ਹੋ ਗਈਆਂ ਹਨ ਅਤੇ ਲੋਕ ਕਾਫੀ ਪਰੇਸ਼ਾਨ ਹੋ ਰਹੇ ਹਨ।ਰਾਵੀ ਦਰਿਆ ਦੇ ਨੇੜਲੀਆਂ ਸੜਕਾਂ ਤੇ ਜਲ ਥਲ ਇੱਕ ਹੋ ਗਿਆ ਹੈ ਅਤੇ ਲੋਕਾਂ ਨੂੰ ਆਉਣ ਜਾਣ ਵਿੱਚ ਕਾਫੀ ਜਿਆਦਾ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉੱਥੇ ਹੀ ਲਗਾਤਾਰ ਪਾਣੀ ਵਧਣ ਕਾਰਨ ਲੋਕਾਂ ਵਿੱਚ ਸਹਿਮ ਦਾ ਮਾਹੌਲ ਵੀ ਬਣ ਗਿਆ ਹੈ
ਲੋਕਾਂ ਨੇ ਦੱਸਿਆ ਕਿ ਰਾਵੀ ਦਰਿਆ ਤੋਂ ਪਾਰ ਵਸਦੇ 7 ਪਿੰਡਾਂ ਅੰਦਰ ਵੀ ਪਾਣੀ ਦਾਖਲ ਹੋ ਚੁੱਕਾ ਹੈ। ਜਿੱਥੇ ਪ੍ਰਸ਼ਾਸਨ ਦਾ ਕੋਈ ਅਧਿਕਾਰੀ ਨਹੀਂ ਪਹੁੰਚ ਨਹੀਂ ਪਾ ਰਿਹਾ । ਸੱਤਾਂ ਪਿੰਡਾਂ ਦਾ ਸੰਪਰਕ ਦੇਸ਼ ਨਾਲੋਂ ਟੁੱਟ ਚੁੱਕਾ ਹੈ। ਆਣ ਜਾਣ ਦਾ ਕੋਈ ਵੀ ਸਾਧਨ ਨਹੀਂ ਬਚਿਆ।
ਪਿੰਡ ਦੇ ਲੋਕਾਂ ਨੇ ਕਿਹਾ ਕਿ ਲੋਕਾਂ ਨੂੰ ਸੁਰੱਖਿਤ ਜਗ੍ਹਾ ਤੇ ਪਹੁੰਚਾਉਣ ਦੇ ਲਈ ਜਿਲ੍ਹਾ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਜਾਣ ਅਤੇ ਪਸ਼ੂਆਂ ਦੇ ਚਾਰੇ ਦਾ ਵੀ ਪ੍ਰਬੰਧ ਕੀਤਾ ਜਾਵੇ ਕਿਉਂਕਿ ਆਉਣ ਵਾਲੇ ਸਮੇਂ ਦੇ ਵਿੱਚ ਪਾਣੀ ਹੋਰ ਵੱਧ ਸਕਦਾ ਹੈ।