ਹੜ੍ਹ ਪੀੜਤਾਂ ਨੂੰ ਕੁੰਵਰ ਵਿਜੇ ਪ੍ਰਤਾਪ ਤੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਵੰਡਿਆ ਰਾਸ਼ਨ,
ਹੜ੍ਹ ਪੀੜਤਾਂ ਨੂੰ ਕੁੰਵਰ ਵਿਜੇ ਪ੍ਰਤਾਪ ਤੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਵੰਡਿਆ ਰਾਸ਼ਨ,
ਹੜ੍ਹ ਪੀੜਤਾਂ ਨੂੰ ਕੁੰਵਰ ਵਿਜੇ ਪ੍ਰਤਾਪ ਤੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਵੰਡਿਆ ਰਾਸ਼ਨ,
ਤਰਨ ਤਾਰਨ, 29 ਅਗਸਤ 2025 : ਜ਼ਿਲ੍ਹਾ ਤਰਨ ਤਾਰਨ ਦੇ ਕਸਬਾ ਹਰੀਕੇ ਦੇ ਮੰਡ ਖੇਤਰ ਵਿੱਚ ਸਤਲੁਜ ਦਰਿਆ ਦੇ ਵੱਧਦੇ ਪਾਣੀ ਕਾਰਨ ਬੇਘਰ ਹੋਏ ਲੋਕਾਂ ਦਾ ਹਾਲ-ਚਾਲ ਜਾਣਨ ਲਈ ਅੰਮ੍ਰਿਤਸਰ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਅਤੇ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਪਹੁੰਚੇ। ਦੋਵਾਂ ਆਗੂਆਂ ਨੇ ਪੀੜਤ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਦੁੱਖ ਸਾਂਝਾ ਕੀਤਾ ਅਤੇ ਉਨ੍ਹਾਂ ਨੂੰ ਰਾਸ਼ਨ ਵੰਡਿਆ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਦੱਸਿਆ ਕਿ ਇਹ ਰਾਸ਼ਨ ਡਾ. ਇੰਦਰਜੀਤ ਕੌਰ, ਜੋ ਕਿ ਪਿੰਗਲਵਾੜਾ ਭਗਤ ਪੂਰਨ ਸਿੰਘ, ਅੰਮ੍ਰਿਤਸਰ ਦੇ ਸਰਪ੍ਰਸਤ ਹਨ, ਵੱਲੋਂ ਭੇਜਿਆ ਗਿਆ ਹੈ। ਦੋਵਾਂ ਆਗੂਆਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਹੜ੍ਹ ਪੀੜਤਾਂ ਦੀ ਤੁਰੰਤ ਮਦਦ ਕਰੇ ਅਤੇ ਉਨ੍ਹਾਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰੇ।