ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਰਸਿਮਰਤ ਕੌਰ ਬਾਦਲ , ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਰਸਿਮਰਤ ਕੌਰ ਬਾਦਲ , ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

ਸ਼੍ਰੋਮਣੀ ਅਕਾਲੀ ਦਲ  ਦੀ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਹੈ। ਇਸ ਦੌਰਾਨ ਹਰਸਿਮਰਤ ਕੌਰ ਬਾਦਲ ਨੇ ਬਾਦਲ ਪਰਿਵਾਰ ਵਲੋਂ ਜਾਰੀ ਸ੍ਰੀ ਆਖੰਡ ਪਾਠਾਂ ਦੀ ਲੜੀ ਤਹਿਤ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਅਤੇ ਨਵੇਂ ਪਾਠ ਦੀ ਆਰੰਭਤਾ ਮੌਕੇ ਹਾਜ਼ਰੀ ਭਰੀ ਹੈ ਇਸ ਮੌਕੇ ਸਾਂਸਦ ਹਰਸਿਮਰਤ ਕੌਰ ਬਾਦਲ ਨੇ ਪੰਜਾਬ 'ਚ ਹੜਾਂ ਦੀ ਸਥਿਤੀ 'ਤੇ ਡੂੰਘੀ ਚਿੰਤਾ  ਜ਼ਾਹਿਰ ਕੀਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਔਖੀ ਘੜੀ 'ਚ ਆਪਣੀ ਬਣਦੀ ਜ਼ਿੰਮੇਵਾਰੀ ਪੂਰੀ ਨਹੀਂ ਰਹੀ। ਜੇ ਪੰਜਾਬ ਸਰਕਾਰ ਹੋਰ ਕੁਝ ਨਹੀਂ ਕਰ ਸਕਦੀ ਤਾਂ ਘੱਟੋਂ -ਘੱਟ ਇੱਕ ਹੈਲਪਲਾਈਨ ਨੰਬਰ ਜਾਰੀ ਕਰੇ। ਇਸ ਦੌਰਾਨ ਹਰਸਿਮਰਤ ਕੌਰ ਬਾਦਲ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਕਾਰਜਕਾਲ ਨੂੰ ਯਾਦ ਕੀਤਾ।  ਉਨ੍ਹਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ NDRF ਦੀਆਂ ਟੀਮਾਂ ਅਤੇ ਕਿਸ਼ਤੀਆਂ ਆਦਿ ਭੇਜਣ ਦੀ ਅਪੀਲ ਕੀਤੀ ਹੈ। ਨਾਲ ਹੀ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦਾ ਦੌਰਾ ਕਰਨ। ਦੇਸ਼ ਦਾ ਢਿੱਡ ਭਰਨ ਵਾਲਾ ਕਿਸਾਨ ਅੱਜ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰ ਰਿਹਾ ਹੈ।  

Ads

4
4

Share this post