ਮੁੱਖ ਮੰਤਰੀ ਮਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ
ਮੁੱਖ ਮੰਤਰੀ ਮਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ
ਚੰਡੀਗੜ੍ਹ, 11 ਸਤੰਬਰ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫੋਰਟਿਸ ਹਸਪਤਾਲ ਮੋਹਾਲੀ ਤੋਂ ਛੁੱਟੀ ਮਿਲ ਗਈ ਹੈ। ਦੱਸ ਦਈਏ ਕਿ ਉਹ ਪਿਛਲੇ ਕੁਝ ਦਿਨਾਂ ਤੋਂ ਸਿਹਤ ਸਮੱਸਿਆ ਦੇ ਕਾਰਨ ਹਸਪਤਾਲ ਦਾਖਲ ਹੋਏ ਸਨ।
ਅੱਜ ਸ਼ਾਮ ਕਰੀਬ ਸਾਢੇ 4 ਵਜੇ ਉਹਨਾਂ (ਭਗਵੰਤ ਮਾਨ) ਨੂੰ ਡਾਕਟਰਾਂ ਦੇ ਵੱਲੋਂ ਹਸਪਤਾਲ ਤੋਂ ਡਿਸਚਾਰਜ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਸੀਐਮ ਮਾਨ ਸਿੱਧਾ ਹੁਣ ਆਪਣੀ ਚੰਡੀਗੜ੍ਹ ਸਥਿਤ ਰਿਹਾਇਸ਼ 'ਤੇ ਪੁੱਜਣਗੇ।