ਸਿਹਤ ਮੰਤਰੀ ਨੇ ਹੜ੍ਹ ਪੀੜਤ ਇਲਾਕਿਆਂ ਦਾ ਲਿਆ ਜਾਇਜ਼ਾ ,ਪੰਜਾਬ ਸਰਕਾਰ ਵੱਲੋਂ 10 ਐਂਬੂਲੈਂਸਾਂ ਕੀਤੀਆਂ ਰਵਾਨਾ

ਸਿਹਤ ਮੰਤਰੀ ਨੇ ਹੜ੍ਹ ਪੀੜਤ ਇਲਾਕਿਆਂ ਦਾ ਲਿਆ ਜਾਇਜ਼ਾ ,ਪੰਜਾਬ ਸਰਕਾਰ ਵੱਲੋਂ 10 ਐਂਬੂਲੈਂਸਾਂ ਕੀਤੀਆਂ ਰਵਾਨਾ 

ਪੰਜਾਬ ‘ਚ ਹੜ੍ਹਾਂ ਨਾਲ ਮਚੇ ਕਹਿਰ ਨੇ ਹਜ਼ਾਰਾਂ ਪਰਿਵਾਰਾਂ ਨੂੰ ਪ੍ਰਭਾਵਿਤ ਕੀਤਾ ਹੈ। ਹੁਣ ਤੱਕ 2 ਹਜ਼ਾਰ ਤੋਂ ਵੱਧ ਪਿੰਡ ਹੜ੍ਹ ਦੀ ਲਪੇਟ ‘ਚ ਆ ਚੁੱਕੇ ਹਨ ਅਤੇ 55 ਲੋਕ ਆਪਣੀ ਜਾਨ ਗੁਆ ਬੈਠੇ ਹਨ। ਰਾਹਤ ਅਤੇ ਬਚਾਵ ਲਈ ਪੰਜਾਬ ਸਰਕਾਰ ਲਗਾਤਾਰ ਮੈਦਾਨ ‘ਚ ਕੰਮ ਕਰ ਰਹੀ ਹੈ। ਇਸੇ ਕੜੀ ਵਿੱਚ ਅੱਜ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਤੋਂ 10 ਨਵੀਆਂ ਐਂਬੂਲੈਂਸਾਂ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਰਵਾਨਾ ਕੀਤੀਆਂ, ਜੋ ਲੋਕਾਂ ਨੂੰ ਸਮੇਂ ਸਿਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਗੀਆਂ।

 

ਮੰਤਰੀ ਨੇ ਦੱਸਿਆ ਕਿ ਪਿੰਡਾਂ ਵਿੱਚ ਸਿਹਤ ਕੈਂਪ ਲਗਾ ਕੇ ਮਾਹਿਰ ਡਾਕਟਰਾਂ ਨੂੰ ਤੈਨਾਤ ਕੀਤਾ ਗਿਆ ਹੈ। ਲੋਕ ਇਨ੍ਹਾਂ ਕੈਂਪਾਂ ‘ਚ ਜਾ ਕੇ ਮੁਫ਼ਤ ਇਲਾਜ ਕਰਵਾ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਹੜ੍ਹ ਪੀੜਤਾਂ ਦੀ ਹਰ ਸੰਭਵ ਸਹਾਇਤਾ ਲਈ ਵਚਨਬੱਧ ਹੈ।
ਇਸ ਤੋਂ ਇਲਾਵਾ, ਅਜਨਾਲਾ ਦੇ ਪਿੰਡ ਧਾਰੀਵਾਲ ਕਲੇਰ ਵਿੱਚ ਅਫਰੀਕਨ ਸਵਾਈਨ ਫੀਵਰ ਦੇ ਮਾਮਲੇ ਸਾਹਮਣੇ ਆਉਣ ‘ਤੇ ਪੂਰਾ ਇਲਾਕਾ ਸੀਲ ਕਰ ਦਿੱਤਾ ਗਿਆ ਹੈ ਅਤੇ ਸੂਰਾਂ ਦੀ ਖਰੀਦ-ਫਰੋਖਤ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਡਾ. ਬਲਬੀਰ ਸਿੰਘ ਨੇ ਸਪੱਸ਼ਟ ਕੀਤਾ ਕਿ ਇਹ ਬਿਮਾਰੀ ਸਿਰਫ਼ ਸੂਰਾਂ ਵਿੱਚ ਫੈਲਦੀ ਹੈ ਅਤੇ ਮਨੁੱਖੀ ਸਿਹਤ ਨਾਲ ਇਸ ਦਾ ਕੋਈ ਸੰਬੰਧ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਰਾਜ ਭਰ ਦੇ ਪਿੱਗ ਫਾਰਮ ਅਤੇ ਮੁਰਗ਼ੀ ਫਾਰਮਾਂ ਤੋਂ ਸੈਂਪਲ ਇਕੱਠੇ ਕਰਕੇ ਜਾਂਚ ਕੀਤੀ ਜਾ ਰਹੀ ਹੈ।

 

ਸਿਹਤ ਮੰਤਰੀ ਨੇ ਲੋਕਾਂ ਨੂੰ ਭਰੋਸਾ ਦਵਾਇਆ ਕਿ ਪੰਜਾਬ ਸਰਕਾਰ ਹੜ੍ਹ ਪੀੜਤਾਂ ਦੀ ਮਦਦ ਕਰਨ ਦੇ ਨਾਲ ਨਾਲ ਹਰ ਨਾਗਰਿਕ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਕਮਿਟਡ ਹੈ।

Ads

4
4

Share this post