ਹਰ ਇੱਕ ਹੜ੍ਹ ਪੀੜਤ ਨੂੰ ਮੁਆਵਜ਼ਾ ਮਿਲੇਗਾ :ਮੁੱਖ ਮੰਤਰੀ ਭਗਵੰਤ ਮਾਨ

ਹਰ ਇੱਕ ਹੜ੍ਹ ਪੀੜਤ ਨੂੰ ਮੁਆਵਜ਼ਾ ਮਿਲੇਗਾ :ਮੁੱਖ ਮੰਤਰੀ ਭਗਵੰਤ ਮਾਨ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹਾਂ ਸਬੰਧੀ ਸੂਬੇ ਵਿੱਚ ਕੀਤੇ ਜਾ ਰਹੇ ਰਾਹਤ ਕਾਰਜਾਂ ਸਬੰਧੀ ਸਾਰੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ। ਮੀਟਿੰਗ ਤੋਂ ਬਾਅਦ ਉਨ੍ਹਾਂ ਨੇ ਪ੍ਰੈਸ ਕਾਨਫਰੰਸ ਕਰਦੇ ਹੋਏ ਕਿਹਾ ਕਿ ਹੜ੍ਹਾਂ ਦੇ ਹਰ ਇਕ ਪੀੜਤ ਨੂੰ ਮੁਆਵਜ਼ਾ ਦਿੱਤਾ ਜਾਵੇਗਾ ਤੇ ਇਹ ਇਕੱਲਾ ਐਲਾਨ ਨਹੀਂ ਹੈ। ਉਨ੍ਹਾਂ ਕਿਹਾ ਕਿ ਸਾਡੇ ਵਲੋਂ ਸਪੈਸ਼ਲ ਗਿਰਦਾਵਰੀ ਕਰਵਾਉਣ ਦੇ ਹੁਕਮ ਦਿੱਤੇ ਗਏ ਹਨ ਤੇ ਜਿਵੇਂ ਹੀ ਇਹ ਪੂਰੀ ਹੋ ਜਾਵੇਗੀ ,ਸਰਕਾਰ ਵਲੋਂ ਤੁਰੰਤ ਮੁਆਵਜ਼ਾ ਜਾਰੀ ਕੀਤਾ ਜਾਵੇਗਾ। 

ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਝੋਨੇ ਦੀ ਖਰੀਦ 16 ਅਕਤੂਬਰ ਤੋਂ ਸ਼ੁਰੂ ਹੋਵੇਗੀ। ਹੜ੍ਹ ਪੀੜਤਾਂ ਨੂੰ 45 ਦਿਨਾਂ ਵਿੱਚ ਮੁਆਵਜ਼ਾ ਦਿੱਤਾ ਜਾਵੇਗਾ। ਸਾਰੇ ਅਧਿਕਾਰੀਆਂ ਨੂੰ ਸਖ਼ਤ ਹੁਕਮ ਦਿੱਤੇ ਗਏ ਹਨ ਕਿ ਉਹ ਉਨ੍ਹਾਂ ਥਾਵਾਂ ਦੀ ਗਿਰਦਾਵਰੀ ਕਰਨ ਜਿੱਥੇ ਪਾਣੀ ਘੱਟ ਗਿਆ ਹੈ ਅਤੇ ਜਲਦੀ ਰਿਪੋਰਟ ਦੇਣ ਤਾਂ ਜੋ ਕਿਸਾਨਾਂ ਨੂੰ ਜਲਦੀ ਮੁਆਵਜ਼ਾ ਦਿੱਤਾ ਜਾ ਸਕੇ।

ਉਨ੍ਹਾਂ ਅੱਗੇ ਕਿਹਾ ਕਿ ਪਿੰਡ ਪਿੰਡ ਜਾ ਕੇ ਅਧਿਕਾਰੀ ਹੋਏ ਨੁਕਸਾਨ ਦਾ ਜਾਇਜ਼ਾ ਲੈਣਗੇ ਤੇ ਫ਼ਸਲਾਂ ਦੇ ਹੋਏ ਨੁਕਸਾਨ ਲਈ 20,000 ਰੁਪਏ ਪ੍ਰਤੀ ਏਕੜ, ਮਕਾਨਾਂ ਦੇ ਹੋਏ ਨੁਕਸਾਨ ਲਈ 40,000 ਰੁਪਏ ਤੇ ਪਸ਼ੂਆਂ ਦੀ ਮੌਤ ਦੇ ਹੋਏ ਨੁਕਸਾਨ ਲਈ 37,500 ਰੁਪਏ ਮੁਆਵਜ਼ਾ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਐਲਾਨ ਕੀਤਾ ਕਿ 30-40 ਦਿਨਾਂ ਦੇ ਸਪੈਸ਼ਲ ਗਿਰਦਾਵਰੀ ਦੀ ਰਿਪੋਰਟ ਆਉਣ ਤੋਂ ਬਾਅਦ ਤੁਰੰਤ ਮੁਆਵਜ਼ਾ ਦੇ ਦਿੱਤਾ ਜਾਵੇਗਾ, ਕਿਉਂਕਿ ਮੁਆਵਜ਼ੇ ਦਾ ਸਮੇਂ ਸਿਰ ਮਿਲਣਾ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਇਸ ਤਬਾਹੀ ਦੌਰਾਨ 55 ਮਿ੍ਤਕਾਂ ’ਚੋਂ 42 ਨੂੰ ਮੁਆਵਜ਼ਾ ਦੇ ਦਿੱਤਾ ਗਿਆ ਹੈ।

55 ਮ੍ਰਿਤਕਾਂ ‘ਚੋਂ 42 ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇ ਚੁੱਕੇ ਹਾਂ

ਮਾਨ ਨੇ ਕਿਹਾ ਕਿ ਪੰਜਾਬ ਵਿੱਚ ਹੜ੍ਹਾਂ ਅਤੇ ਬਾਰਿਸ਼ਾਂ ਕਾਰਨ ਹੁਣ ਤੱਕ 55 ਮੌਤਾਂ ਦੀ ਪੁਸ਼ਟੀ ਹੋ ​​ਚੁੱਕੀ ਹੈ। 42 ਮ੍ਰਿਤਕਾਂ ਦੇ ਪਰਿਵਾਰਾਂ ਨੂੰ ਪੈਸੇ ਚੁੱਕੇ ਹਾਂ ਹਨ। ਅਧਿਕਾਰੀ ਨੁਕਸਾਨ ਦਾ ਮੁਲਾਂਕਣ ਕਰਨ ਲਈ 40 ਤੋਂ 45 ਦਿਨਾਂ ਲਈ ਹਰੇਕ ਪਿੰਡ ਦਾ ਦੌਰਾ ਕਰਨਗੇ। ਦੀਵਾਲੀ ਦੇ ਆਸ-ਪਾਸ ਵੱਡੀ ਗਿਣਤੀ ਵਿੱਚ ਚੈੱਕ ਜਾਰੀ ਕੀਤੇ ਜਾਣਗੇ ਅਤੇ ਲੋਕਾਂ ਨੂੰ ਦਿੱਤੇ ਜਾਣਗੇ। ਪੰਜਾਬ ਨੇ ਇੱਕ ਵੱਡੇ ਸੰਕਟ ਦਾ ਸਾਹਮਣਾ ਕੀਤਾ ਹੈ। ਪੰਜਾਬ ਜਾਣਦਾ ਹੈ ਕਿ ਸੰਕਟਾਂ ਦਾ ਸਾਹਮਣਾ ਕਿਵੇਂ ਕਰਨਾ ਹੈ। ਲੋਕ ਖੁਦ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਸ਼ਨ ਅਤੇ ਰਾਹਤ ਸਮੱਗਰੀ ਟਰਾਲੀਆਂ ਵਿੱਚ ਲੈ ਕੇ ਪਹੁੰਚੇ।

Ads

4
4

Share this post