ਸ਼੍ਰੀ ਮਾਤਾ ਵੈਸ਼ਨੋ ਦੇਵੀ ਯਾਤਰਾ 14 ਸਤੰਬਰ ਤੋਂ ਮੁੜ ਹੋਵੇਗੀ ਸ਼ੁਰੂ

ਸ਼੍ਰੀ ਮਾਤਾ ਵੈਸ਼ਨੋ ਦੇਵੀ ਯਾਤਰਾ 14 ਸਤੰਬਰ ਤੋਂ ਮੁੜ ਹੋਵੇਗੀ ਸ਼ੁਰੂ

 

ਭਾਰੀ ਮੀਂਹ ਅਤੇ ਟਰੈਕ ਦੀ ਖਰਾਬ ਹਾਲਤ ਕਾਰਨ 26 ਅਗਸਤ ਤੋਂ ਰੋਕੀ ਗਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯਾਤਰਾ ਹੁਣ 14 ਸਤੰਬਰ (ਐਤਵਾਰ) ਤੋਂ ਮੁੜ ਸ਼ੁਰੂ ਕੀਤੀ ਜਾ ਰਹੀ ਹੈ। ਸ਼੍ਰਾਈਨ ਬੋਰਡ ਨੇ ਦੱਸਿਆ ਕਿ ਮੀਂਹ ਦੌਰਾਨ ਨੁਕਸਾਨੇ ਗਏ ਟਰੈਕ ਦੀ ਪੂਰੀ ਮੁਰੰਮਤ ਅਤੇ ਰੱਖ-ਰਖਾਅ ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਹਾਲਾਂਕਿ, ਯਾਤਰਾ ਸਿਰਫ਼ ਉਸੇ ਸੂਰਤ ਵਿੱਚ ਜਾਰੀ ਰਹੇਗੀ ਜੇ ਮੌਸਮ ਅਨੁਕੂਲ ਰਿਹਾ। ਬੋਰਡ ਨੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਹੈ ਕਿ ਉਹ ਯਾਤਰਾ 'ਤੇ ਨਿਕਲਣ ਤੋਂ ਪਹਿਲਾਂ ਅਧਿਕਾਰਤ ਵੈੱਬਸਾਈਟ ਜਾਂ ਹੈਲਪਲਾਈਨ ਰਾਹੀਂ ਮੌਸਮ ਅਤੇ ਯਾਤਰਾ ਮਾਰਗ ਦੀ ਨਵੀਂ ਜਾਣਕਾਰੀ ਲੈਣ ਤਾਂ ਜੋ ਕਿਸੇ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਜ਼ਿਕਰਯੋਗ ਹੈ ਕਿ ਰਿਆਸੀ ਜ਼ਿਲ੍ਹੇ ਦੇ ਕਟੜਾ ਤੋਂ ਸ਼ੁਰੂ ਹੋਣ ਵਾਲੀ ਇਹ ਯਾਤਰਾ 26 ਅਗਸਤ ਨੂੰ ਉਸ ਵੇਲੇ ਰੋਕ ਦਿੱਤੀ ਗਈ ਸੀ ਜਦੋਂ ਅਰਧਕੁਮਾੜੀ ਦੇ ਇੰਦਰਪ੍ਰਸਥ ਭੋਜਨਾਲਾ ਨੇੜੇ ਜ਼ਮੀਨ ਖਿਸਕਣ ਦੀ ਵੱਡੀ ਘਟਨਾ ਵਾਪਰੀ ਸੀ। ਇਸ ਦੌਰਾਨ 34 ਲੋਕਾਂ ਦੀ ਦਰਦਨਾਕ ਮੌਤ ਹੋ ਗਈ ਸੀ ਜਦੋਂ ਕਿ ਕਈ ਹੋਰ ਸ਼ਰਧਾਲੂ ਜ਼ਖਮੀ ਹੋਏ ਸਨ। ਸ਼੍ਰਾਈਨ ਬੋਰਡ ਨੇ ਕਿਹਾ ਕਿ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸੁਵਿਧਾ ਉਸਦੀ ਪਹਿਲੀ ਤਰਜੀਹ ਹੈ, ਇਸੇ ਲਈ ਯਾਤਰਾ ਨੂੰ ਅਸਥਾਈ ਤੌਰ 'ਤੇ ਰੋਕਿਆ ਗਿਆ ਸੀ ਅਤੇ ਹੁਣ ਪੂਰੀ ਸੁਰੱਖਿਆ ਪ੍ਰਬੰਧਾਂ ਨਾਲ ਮੁੜ ਸ਼ੁਰੂ ਕੀਤਾ ਜਾ ਰਿਹਾ ਹੈ।

 

Ads

4
4

Share this post