ਪਬਲਿਕ ਸਰਵਿਸ ਕਮਿਸ਼ਨ ਨੇ ਹੁਣ 26 ਅਕਤੂਬਰ ਦੀ ਜਗ੍ਹਾਂ 7 ਦਸੰਬਰ ਨੂੰ ਪੀਪੀਐਸਸੀ ਪ੍ਰੀਖਿਆ ਕਰਵਾਉਣ ਦਾ ਕੀਤਾ ਫੈਸਲਾ
ਪਬਲਿਕ ਸਰਵਿਸ ਕਮਿਸ਼ਨ ਨੇ ਹੁਣ 26 ਅਕਤੂਬਰ ਦੀ ਜਗ੍ਹਾਂ 7 ਦਸੰਬਰ ਨੂੰ ਪੀਪੀਐਸਸੀ ਪ੍ਰੀਖਿਆ ਕਰਵਾਉਣ ਦਾ ਕੀਤਾ ਫੈਸਲਾ
ਪੰਜਾਬ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਦੇ ਮੱਦੇਨਜ਼ਰ, ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀਪੀਐਸਸੀ) ਨੇ ਪੰਜਾਬ ਸਟੇਟ ਸਿਵਲ ਸਰਵਿਸਿਜ਼ ਕੰਬਾਈਨਡ ਕੰਪੀਟੀਟਿਵ (ਪ੍ਰੀਲੀਮਿਨਰੀ) ਪ੍ਰੀਖਿਆ-2025 ਦੀ ਮਿਤੀ ਬਦਲ ਦਿੱਤੀ ਹੈ। ਇਹ ਪ੍ਰੀਖਿਆ ਹੁਣ ਐਤਵਾਰ 26 ਅਕਤੂਬਰ 2025 ਦੀ ਬਜਾਏ ਐਤਵਾਰ, 7 ਦਸੰਬਰ 2025 ਨੂੰ ਹੋਵੇਗੀ। ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਸਕੱਤਰ ਚਰਨਜੀਤ ਸਿੰਘ ਨੇ ਕਿਹਾ ਕਿ ਇਹ ਪ੍ਰੀਖਿਆ 7 ਦਸੰਬਰ 2025 (ਐਤਵਾਰ) ਦੇ ਸ਼ਡਿਊਲ ਅਨੁਸਾਰ ਦੋ ਸੈਸ਼ਨਾਂ ਵਿੱਚ ਲਈ ਜਾਵੇਗੀ। ਦਾਖਲਾ ਕਾਰਡ ਪ੍ਰੀਖਿਆ ਦੀ ਮਿਤੀ ਤੋਂ ਲਗਭਗ ਦਸ ਦਿਨ ਪਹਿਲਾਂ ਕਮਿਸ਼ਨ ਦੀ ਵੈੱਬਸਾਈਟ 'ਤੇ ਅਪਲੋਡ ਕੀਤੇ ਜਾਣਗੇ।