ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਵਿਧਾਨ ਸਭਾ ਕਮੇਟੀ ਤੋਂ ਦਿੱਤਾ ਅਸਤੀਫਾ, ਸਪੀਕਰ ਸੰਧਵਾਂ ਨੇ ਕੀਤਾ ਮਨਜ਼ੂਰ
ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਵਿਧਾਨ ਸਭਾ ਕਮੇਟੀ ਤੋਂ ਦਿੱਤਾ ਅਸਤੀਫਾ, ਸਪੀਕਰ ਸੰਧਵਾਂ ਨੇ ਕੀਤਾ ਮਨਜ਼ੂਰ
ਚੰਡੀਗੜ੍ਹ : ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਪੰਜਾਬ ਵਿਧਾਨ ਸਭਾ ਦੀ ਕਮੇਟੀ ਤੋਂ ਦਿੱਤਾ ਅਸਤੀਫ਼ਾ ਸਪੀਕਰ ਨੇ ਮਨਜ਼ੂਰ ਕਰ ਲਿਆ ਹੈ। ਇਸ ਸੰਬੰਧੀ ਇਕ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਨੋਟੀਫਿਕੇਸ਼ਨ ਵਿੱਚ ਲਿਖਿਆ ਗਿਆ ਹੈ ਕਿ ਵਿਧਾਨ ਸਭਾ ਦੀ ਕਾਰਜ ਵਿਧੀ ਅਤੇ ਕਾਰਜ ਸੰਚਾਲਣ ਨਿਯਮਾਂਵਲੀ ਦੇ ਨਿਯਮ 180 ਅਧੀਨ ਕੁੰਵਰ ਵਿਜੈ ਪ੍ਰਤਾਪ ਸਿੰਘ ਐਮ.ਐਲ.ਏ. ਨੂੰ ਅਧੀਨ ਵਿਧਾਨ ਕਮੇਟੀ ਦਾ ਮੈਂਬਰ ਨਾਮਜ਼ਦ ਕੀਤਾ ਗਿਆ ਸੀ। ਉਨ੍ਹਾਂ ਵਲੋਂ ਮਿਤੀ 19.08.2025 ਨੂੰ ਕੀਤੀ ਗਈ ਬੇਨਤੀ ਪ੍ਰਵਾਨ ਕਰਦੇ ਹੋਏ ਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ਮਿਤੀ 05.09.2025 ਤੋਂ ਕੁੰਵਰ ਵਿਜੈ ਪ੍ਰਤਾਪ ਸਿੰਘ ਮੈਂਬਰ ਵਿਧਾਨ ਸਭਾ ਨੂੰ ਅਧੀਨ ਵਿਧਾਨ ਕਮੇਟੀ ਦੇ ਮੈਂਬਰ ਦੀਆਂ ਜ਼ਿੰਮੇਵਾਰੀਆਂ ਤੋਂ ਮੁਕਤ ਕਰ ਦਿੱਤਾ ਗਿਆ ਅਤੇ ਹੁਣ ਉਹ ਪੰਜਾਬ ਵਿਧਾਨ ਸਭਾ ਦੀ ਅਧੀਨ ਕਮੇਟੀ ਦੇ ਮੈਂਬਰ ਨਹੀਂ ਹੋਣਗੇ।