ਰਾਹੁਲ ਗਾਂਧੀ ਅੱਜ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਕਰਨਗੇ ਦੌਰਾ
ਰਾਹੁਲ ਗਾਂਧੀ ਅੱਜ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਕਰਨਗੇ ਦੌਰਾ
ਚੰਡੀਗੜ੍ਹ, 15 ਸਤੰਬਰ, 2025: ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅੱਜ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਅੰਮ੍ਰਿਤਸਰ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਵਿੱਚ ਹੜ੍ਹਾਂ ਤੋਂ ਪੀੜਤ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਹਾਲਾਤ ਜਾਣਨਗੇ ਅਤੇ ਤਬਾਹ ਹੋਈਆਂ ਫਸਲਾਂ ਦਾ ਜਾਇਜ਼ਾ ਲੈਣਗੇ।ਨਿਰਧਾਰਤ ਪ੍ਰੋਗਰਾਮ ਅਨੁਸਾਰ, ਰਾਹੁਲ ਗਾਂਧੀ ਸਵੇਰੇ ਕਰੀਬ 9:30 ਵਜੇ ਅੰਮ੍ਰਿਤਸਰ ਸਥਿਤ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਉਤਰਨਗੇ । ਇੱਥੋਂ ਉਹ ਸੜਕ ਮਾਰਗ ਰਾਹੀਂ ਸਿੱਧੇ ਅਜਨਾਲਾ ਅਤੇ ਰਮਦਾਸ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਰਵਾਨਾ ਹੋਣਗੇ, ਜਿੱਥੇ ਉਹ ਸਥਾਨਕ ਨਿਵਾਸੀਆਂ ਅਤੇ ਕਿਸਾਨਾਂ ਨਾਲ ਸਿੱਧਾ ਸੰਵਾਦ ਕਰਨਗੇ। ਇਸ ਤੋਂ ਬਾਅਦ ਉਨ੍ਹਾਂ ਦਾ ਕਾਫਲਾ ਗੁਰਦਾਸਪੁਰ ਜਾਵੇਗਾ, ਜਿੱਥੇ ਉਹ ਜ਼ਮੀਨੀ ਹਕੀਕਤ ਦਾ ਜਾਇਜ਼ਾ ਲੈਣਗੇ ਅਤੇ ਪ੍ਰਭਾਵਿਤ ਕਿਸਾਨਾਂ ਨਾਲ ਮੁਲਾਕਾਤ ਕਰਨਗੇ ।