ਵਿੱਤ ਮੰਤਰਾਲੇ ਦੇ ਡਿਪਟੀ ਸੈਕਟਰੀ ਨਵਜੋਤ ਸਿੰਘ ਦੀ ਸੜਕ ਹਾਦਸੇ 'ਚ ਹੋਈ ਮੌਤ
ਵਿੱਤ ਮੰਤਰਾਲੇ ਦੇ ਡਿਪਟੀ ਸੈਕਟਰੀ ਨਵਜੋਤ ਸਿੰਘ ਦੀ ਸੜਕ ਹਾਦਸੇ 'ਚ ਹੋਈ ਮੌਤ
ਨਵੀਂ ਦਿੱਲੀ, 15 ਸਤੰਬਰ, 2025: ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਰਿੰਗ ਰੋਡ 'ਤੇ ਇੱਕ ਤੇਜ਼ ਰਫ਼ਤਾਰ BMW ਕਾਰ ਨੇ ਬਾਈਕ ਸਵਾਰ ਜੋੜੇ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਵਿੱਚ ਵਿੱਤ ਮੰਤਰਾਲੇ ਦੇ ਇੱਕ ਸੀਨੀਅਰ ਅਫਸਰ ਦੀ ਮੌਤ ਹੋ ਗਈ ਅਤੇ ਉਨ੍ਹਾਂ ਦੀ ਪਤਨੀ ਦੀ ਹਾਲਤ ਗੰਭੀਰ ਬਣੀ ਹੋਈ ਹੈ। ਇਹ ਦਰਦਨਾਕ ਹਾਦਸਾ ਐਤਵਾਰ ਨੂੰ ਦਿੱਲੀ ਛਾਉਣੀ ਮੈਟਰੋ ਸਟੇਸ਼ਨ ਨੇੜੇ ਵਾਪਰਿਆ। ਮ੍ਰਿਤਕ ਦੀ ਪਛਾਣ 52 ਸਾਲਾ ਨਵਜੋਤ ਸਿੰਘ ਵਜੋਂ ਹੋਈ ਹੈ, ਜੋ ਵਿੱਤ ਮੰਤਰਾਲੇ ਦੇ ਆਰਥਿਕ ਮਾਮਲਿਆਂ ਦੇ ਵਿਭਾਗ ਵਿੱਚ ਡਿਪਟੀ ਸੈਕਟਰੀ ਦੇ ਅਹੁਦੇ 'ਤੇ ਤਾਇਨਾਤ ਸਨ ।ਨਵਜੋਤ ਸਿੰਘ ਆਪਣੀ ਪਤਨੀ ਨਾਲ ਬਾਈਕ 'ਤੇ ਬੰਗਲਾ ਸਾਹਿਬ ਗੁਰਦੁਆਰੇ ਤੋਂ ਦਰਸ਼ਨ ਕਰਕੇ ਪੱਛਮੀ ਦਿੱਲੀ ਸਥਿਤ ਆਪਣੇ ਘਰ ਹਰੀ ਨਗਰ ਪਰਤ ਰਹੇ ਸਨ । ਜਦੋਂ ਉਹ ਧੌਲਾ ਕੂਆਂ ਨੇੜੇ ਮੈਟਰੋ ਪਿੱਲਰ ਨੰਬਰ 57 ਕੋਲ ਪਹੁੰਚੇ, ਤਾਂ ਪਿੱਛੋਂ ਆ ਰਹੀ ਇੱਕ ਤੇਜ਼ ਰਫ਼ਤਾਰ BMW ਕਾਰ ਨੇ ਉਨ੍ਹਾਂ ਦੀ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।