ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥੇ 'ਤੇ ਭਾਰਤ ਸਰਕਾਰ ਨੇ ਲਾਈ ਰੋਕ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥੇ 'ਤੇ ਭਾਰਤ ਸਰਕਾਰ ਨੇ ਲਾਈ ਰੋਕ
ਮੋਹਾਲੀ 15 ਸਤੰਬਰ, 2025 : ਸ੍ਰੀ ਗੁਰੂ ਨਾਨਕ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਸਮੇਤ ਵੱਖ ਵੱਖ ਗੁਰਧਾਮਾਂ ਦੇ ਦਰਸ਼ਨ ਕਰਨ ਜਾਣ ਵਾਲੇ ਜਥੇ ਨੂੰ ਭਾਰਤ ਸਰਕਾਰ ਨੇ ਵੀਜ਼ਾ ਜਾਰੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਵਿਛੜੇ ਗੁਰਧਾਮਾਂ ਦੇ ਦਰਸ਼ਨ ਇਸ਼ਨਾਨ ਲਈ ਭਾਰਤ ਤੋਂ ਹਰ ਸਾਲ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਜਾਂਦਾ ਹੈ।ਭਾਰਤ ਸਰਕਾਰ ਦੇ ਇਸ ਫ਼ੈਸਲੇ ਦਾ ਸੰਗਤਾਂ ਵਿਚ ਭਾਰੀ ਰੋਸ ਹੈ। ਦੱਸਣਯੋਗ ਹੈ ਕਿ ਵਿਛੜੇ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਸ਼੍ਰੋਮਣੀ ਕਮੇਟੀ, ਨਨਕਾਣਾ ਸਾਹਿਬ ਸਿੱਖ ਯਾਤਰੀ ਜਥਾ, ਖਾਲੜਾ ਮਿਸ਼ਨ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਹਰਿਆਣਾ ਕਮੇਟੀ, ਦੇ ਨਾਲ ਨਾਲ ਅਨੇਕਾਂ ਸਿੱਖ ਜਥੇਬੰਦੀਆਂ ਵੱਲੋਂ ਹਰ ਸਾਲ ਸਿੱਖ ਯਾਤਰੀਆਂ ਨੂੰ ਪਾਕਿਸਾਤਨ ਦੇ ਵੀਜ਼ੇ ਲੈ ਕੇ ਦਰਸ਼ਨ ਕਰਨ ਲਈ ਭੇਜਿਆ ਜਾਂਦਾ ਹੈ।