ਪੰਜਾਬ ਦੇ ਸਰਹੱਦੀ ਇਲਾਕਿਆਂ ‘ਚ ਡ੍ਰੋਨ ਰਾਹੀਂ ਨਸ਼ਾ ਤਸਕਰਾਂ ਨੂੰ ਕੀਤਾ ਜਾਵੇਗਾ ਕਾਬੂ
ਪੰਜਾਬ ਦੇ ਸਰਹੱਦੀ ਇਲਾਕਿਆਂ ‘ਚ ਡ੍ਰੋਨ ਰਾਹੀਂ ਨਸ਼ਾ ਤਸਕਰਾਂ ਨੂੰ ਕੀਤਾ ਜਾਵੇਗਾ ਕਾਬੂ
ਪੰਜਾਬ ਦੇ ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ ਅਤੇ ਫਿਰੋਜ਼ਪੁਰ ਵਿੱਚ ਡਰੱਗਸ ਦੀ ਤਸਕਰੀ ਲਈ ਡ੍ਰੋਨ ਦੀ ਵਰਤੋਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਦੀ ਹਾਲੀਆ ਰਿਪੋਰਟ ਮੁਤਾਬਕ ਇਹ ਮਾਮਲੇ ਬਹੁਤ ਤੇਜ਼ੀ ਨਾਲ ਵੱਧ ਰਹੇ ਹਨ, ਜਿਸ ਨਾਲ ਕਾਨੂੰਨੀ ਏਜੰਸੀਆਂ ਲਈ ਨਸ਼ਿਆਂ ਦੀ ਰੋਕਥਾਮ ਕਰਨਾ ਮੁਸ਼ਕਿਲ ਹੋ ਗਿਆ ਹੈ। ਪਿਛਲੇ ਸਾਲ ਰਾਜਸਥਾਨ ਅਤੇ ਜੰਮੂ-ਕਸ਼ਮੀਰ ਵਿੱਚ ਡਰੱਗਸ ਤਸਕਰੀ ਦੇ ਕੇਸਾਂ ਦਾ ਵੀ ਸਾਹਮਣਾ ਕੀਤਾ ਗਿਆ।ਇਸ ਸਮੱਸਿਆ ਦਾ ਸਭ ਤੋਂ ਵੱਧ ਪ੍ਰਭਾਵ ਪੰਜਾਬ ਅਤੇ ਮਹਾਰਾਸ਼ਟਰ ਵਿੱਚ ਨਜ਼ਰ ਆ ਰਿਹਾ ਹੈ।
ਇਸ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ 50 ਕਰੋੜ ਤੋਂ ਵੱਧ ਦੀ ਲਾਗਤ ਨਾਲ ਐਡਵਾਂਸ ਐਂਟੀ-ਡ੍ਰੋਨ ਸਿਸਟਮ ਲਗਾਇਆ ਹੈ। ਇਹ ਸਿਸਟਮ ਡ੍ਰੋਨ ਅਤੇ ਉਸ ਦੇ ਕੰਟਰੋਲ ਸਟੇਸ਼ਨ ਦੀ ਪਛਾਣ ਕਰਦਾ ਹੈ ਅਤੇ ਰੀਅਲ-ਟਾਈਮ ਮੈਪ ‘ਤੇ ਖ਼ਤਰੇ ਦੀ ਸੂਚਨਾ ਭੇਜਦਾ ਹੈ। ਪੰਜਾਬ ਪੁਲਿਸ ਦੇ 50 ਕਰਮਚਾਰੀਆਂ ਨੂੰ ਇਸ ਤਕਨੀਕ ਨੂੰ ਵਰਤਣ ਲਈ ਵਿਸ਼ੇਸ਼ ਤਰਬੀਅਤ ਦਿੱਤੀ ਗਈ ਹੈ।