ਕਾਂਗਰਸੀ ਵਿਧਾਇਕ ਰਜਿੰਦਰ ਬਾਜਵਾ ਹਸਪਤਾਲ ਹੋਏ ਦਾਖ਼ਲ
ਕਾਂਗਰਸੀ ਵਿਧਾਇਕ ਰਜਿੰਦਰ ਬਾਜਵਾ ਹਸਪਤਾਲ ਹੋਏ ਦਾਖ਼ਲ
ਮੋਹਾਲੀ, 3 ਅਕਤੂਬਰ 2025- ਹਲਕਾ ਫਤਹਿਗੜ੍ਹ ਚੂੜੀਆਂ ਤੋਂ ਕਾਂਗਰਸੀ ਵਿਧਾਇਕ ਤ੍ਰਿਪਤ ਰਜਿੰਦਰ ਬਾਜਵਾ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਦਾਖ਼ਲ ਹੋਏ ਹਨ। ਉਨ੍ਹਾਂ ਦੇ ਗੋਡੇ ਦੀ ਸਰਜਰੀ ਹੋਈ ਹੈ। ਤ੍ਰਿਪਤ ਰਜਿੰਦਰ ਬਾਜਵਾ ਫਤਹਿਗੜ੍ਹ ਚੂੜੀਆਂ ਤੋਂ ਕਾਂਗਰਸ ਪਾਰਟੀ ਵੱਲੋਂ ਮੌਜੂਦਾ ਐਮਐਲਏ ਹਨ। ਬੀਤੇ ਕੱਲ੍ਹ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੇ ਵੱਲੋਂ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਸਿਹਤ ਦਾ ਹਾਲ-ਚਾਲ ਜਾਣਿਆ।
ਇਸ ਬਾਰੇ ਪ੍ਰਤਾਪ ਬਾਜਵਾ ਨੇ ਸੋਸ਼ਲ ਮੀਡੀਆ ਤੇ ਲਿਖਿਆ ਕਿ, ਹਲਕਾ ਫਤਹਿਗੜ੍ਹ ਚੂੜੀਆਂ ਤੋਂ ਕਾਂਗਰਸੀ ਵਿਧਾਇਕ ਤ੍ਰਿਪਤ ਰਜਿੰਦਰ ਬਾਜਵਾ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੀ ਹਾਲ ਹੀ ਵਿੱਚ ਗੋਡੇ ਬਦਲਣ ਦੀ ਸਰਜਰੀ ਹੋਈ ਹੈ ਅਤੇ ਹੁਣ ਉਹ ਠੀਕ ਹੋ ਰਹੇ ਹਨ, ਉਨ੍ਹਾਂ ਦੀ ਸਿਹਤਯਾਬੀ ਅਤੇ ਅੱਗੇ ਦੀ ਚੰਗੀ ਸਿਹਤ ਦੀ ਕਾਮਨਾ ਕਰਦਾ ਹਾਂ।
ਰਾਜਾ ਵੜਿੰਗ ਨੇ ਵੀ ਸੋਸ਼ਲ ਮੀਡੀਆ ਅਕਾਊਂਟ ਤੇ ਲਿਖਿਆ ਕਿ, ਬੀਤੇ ਕੱਲ੍ਹ ਫਤਿਹਗੜ੍ਹ ਚੂੜੀਆਂ ਤੋਂ ਸਾਡੇ ਕਾਂਗਰਸੀ ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਜੀ ਨਾਲ ਮੁਲਾਕਾਤ ਕਰਕੇ ਉਹਨਾਂ ਦਾ ਹਾਲ ਚਾਲ ਜਾਣਿਆ। ਥੋੜੇ ਦਿਨ ਪਹਿਲਾਂ ਹੀ ਉਹਨਾਂ ਦੇ ਗੋਡੇ ਦੀ ਸਰਜਰੀ ਹੋਈ ਹੈ…ਪ੍ਰਮਾਤਮਾ ਉਹਨਾਂ ਨੂੰ ਜਲਦ ਸਿਹਤਯਾਬੀ ਬਖਸ਼ਿਸ਼ ਕਰਨ।