ਮਾਤਾ ਵੈਸ਼ਨੋ ਦੇਵੀ ਦੀ ਯਾਤਰਾ 5 ਅਕਤੂਬਰ ਤੋਂ 7 ਅਕਤੂਬਰ ਤੱਕ ਅਸਥਾਈ ਤੌਰ 'ਤੇ ਹੋਈ ਮੁਲਤਵੀ

ਮਾਤਾ ਵੈਸ਼ਨੋ ਦੇਵੀ ਦੀ ਯਾਤਰਾ 5 ਅਕਤੂਬਰ ਤੋਂ 7 ਅਕਤੂਬਰ ਤੱਕ ਅਸਥਾਈ ਤੌਰ 'ਤੇ ਹੋਈ ਮੁਲਤਵੀ

ਕਟੜਾ/ਜੰਮੂ, 4 ਅਕਤੂਬਰ, 2025: ਸ਼੍ਰੀ ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਨੇ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਇੱਕ ਵੱਡਾ ਫੈਸਲਾ ਲਿਆ ਹੈ। ਦਰਅਸਲ, ਖਰਾਬ ਮੌਸਮ ਅਤੇ ਜ਼ਮੀਨ ਖਿਸਕਣ ਦੇ ਖਦਸ਼ੇ ਦੇ ਚੱਲਦਿਆਂ ਵੈਸ਼ਨੋ ਦੇਵੀ ਯਾਤਰਾ  ਨੂੰ 5 ਅਕਤੂਬਰ ਤੋਂ 7 ਅਕਤੂਬਰ ਤੱਕ ਅਸਥਾਈ ਤੌਰ 'ਤੇ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਫੈਸਲਾ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਭਾਰੀ ਬਾਰਿਸ਼ ਦੀ ਚੇਤਾਵਨੀ ਤੋਂ ਬਾਅਦ ਲਿਆ ਗਿਆ ਹੈ।

Ads

4
4

Share this post