ਸੰਗਰੂਰ ਵਿੱਚ ਨਸ਼ਾ ਤਸਕਰ ਦੀ ਇਮਾਰਤ 'ਤੇ ਚੱਲਿਆ ਬੁਲਡੋਜ਼ਰ

 ਸੰਗਰੂਰ ਵਿੱਚ ਨਸ਼ਾ ਤਸਕਰ ਦੀ ਇਮਾਰਤ 'ਤੇ ਚੱਲਿਆ ਬੁਲਡੋਜ਼ਰ 

ਪੰਜਾਬ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਪੁਲਿਸ ਨੇ ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ 'ਤੇ ਸਖ਼ਤ ਕਾਰਵਾਈ ਜਾਰੀ ਰੱਖੀ ਹੈ। ਅੱਜ, ਸੰਗਰੂਰ ਦੀ ਰਾਮ ਨਗਰ ਬਸਤੀ ਵਿੱਚ ਇੱਕ ਨਸ਼ਾ ਤਸਕਰ ਪਰਿਵਾਰ ਦੇ ਘਰ ਨੂੰ ਬੁਲਡੋਜ਼ਰ ਨਾਲ ਢਾਹ ਦਿੱਤਾ ਗਿਆ। ਇਹ ਕਾਰਵਾਈ ਸੂਬੇ ਭਰ ਵਿੱਚ ਦੇਖਣ ਨੂੰ ਮਿਲ ਰਹੇ 'ਪੀਲਾ ਪੰਜਾ' ਐਕਸ਼ਨ ਦਾ ਹਿੱਸਾ ਹੈ।ਕਾਰਵਾਈ ਦੌਰਾਨ ਪਰਿਵਾਰਕ ਮੈਂਬਰਾਂ ਨੇ ਮੌਕੇ 'ਤੇ ਤਰਲੇ-ਮਿੰਨਤਾਂ ਕੀਤੀਆਂ, ਪਰ ਪੁਲਿਸ ਆਪਣੀ ਕਾਰਵਾਈ ਤੋਂ ਪਿੱਛੇ ਨਹੀਂ ਹਟੀ।ਪੁਲਿਸ ਦਾ ਕਹਿਣਾ ਹੈ ਕਿ ਇਹ ਕਾਰਵਾਈ ਨਸ਼ਾ ਤਸਕਰਾਂ ਦੀ ਕਮਰ ਤੋੜਨ ਲਈ ਜ਼ਰੂਰੀ ਹੈ ਤਾਂ ਜੋ ਉਹ ਅੱਗੇ ਤੋਂ ਅਜਿਹਾ ਕੋਈ ਵੀ ਕਾਰੋਬਾਰ ਨਾ ਕਰ ਸਕਣ।

Ads

4
4

Share this post