ਪ੍ਰਧਾਨ ਮੰਤਰੀ ਮੋਦੀ ਨੇ ਨਵੀਂ ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਕੀਤਾ ਉਦਘਾਟਨ

ਮੁੰਬਈ, 8 ਅਕਤੂਬਰ, 2025: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਮੁੰਬਈ ਨੂੰ ਇੱਕ ਵੱਡੀ ਸੌਗਾਤ ਦਿੰਦੇ ਹੋਏ ਨਵੀਂ ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਪਹਿਲੇ ਪੜਾਅ ਦਾ ਉਦਘਾਟਨ ਕੀਤਾ। ਇਸ ਦੇ ਨਾਲ ਹੀ, ਮੁੰਬਈ ਮਹਾਨਗਰ ਖੇਤਰ ਨੂੰ ਆਪਣਾ ਦੂਜਾ ਅੰਤਰਰਾਸ਼ਟਰੀ ਹਵਾਈ ਅੱਡਾ ਮਿਲ ਗਿਆ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ, ਉਪ ਮੁੱਖ ਮੰਤਰੀ ਏਕਨਾਥ ਸ਼ਿੰਦੇ ਅਤੇ ਅਜੀਤ ਪਵਾਰ ਵੀ ਮੌਜੂਦ ਸਨ।ਏਅਰਪੋਰਟ ਦੇ ਉਦਘਾਟਨ ਦੇ ਨਾਲ ਹੀ ਪ੍ਰਧਾਨ ਮੰਤਰੀ ਮੋਦੀ ਨੇ ਮੁੰਬਈ ਮੈਟਰੋ ਦੀ ਲਾਈਨ-3 ਦੇ ਅੰਤਿਮ ਪੜਾਅ ਦਾ ਵੀ ਉਦਘਾਟਨ ਕੀਤਾ, ਜਿਸ ਨਾਲ ਸ਼ਹਿਰ ਦੀ ਕਨੈਕਟੀਵਿਟੀ ਹੋਰ ਮਜ਼ਬੂਤ ਹੋਵੇਗੀ। ਆਪਣੇ ਦੋ ਦਿਨਾਂ ਮਹਾਰਾਸ਼ਟਰ ਦੌਰੇ (8-9 ਅਕਤੂਬਰ) ਦੌਰਾਨ ਪੀਐਮ ਮੋਦੀ ਮੁੰਬਈ ਵਿੱਚ ਬ੍ਰਿਟਿਸ਼ ਪ੍ਰਧਾਨ ਮੰਤਰੀ ਕੀਰ ਸਟਾਰਮਰ ਨਾਲ ਵੀ ਮੁਲਾਕਾਤ ਕਰਨਗੇ। ਇਸ ਮੀਟਿੰਗ ਵਿੱਚ ਦੋਵਾਂ ਦੇਸ਼ਾਂ ਦਰਮਿਆਨ ਰਣਨੀਤਕ ਸਾਂਝੇਦਾਰੀ ਨੂੰ ਮਜ਼ਬੂਤ ਕਰਨ 'ਤੇ ਚਰਚਾ ਹੋਵੇਗੀ, ਜਿਸ ਨਾਲ ਇਸ ਦੌਰੇ ਦੀ ਮਹੱਤਤਾ ਹੋਰ ਵੀ ਵੱਧ ਗਈ ਹੈ।