ਪੰਜ ਤੱਤਾਂ ਵਿਚ ਵਿਲੀਨ ਹੋਏ ਪੰਜਾਬੀ ਗਾਇਕ ਰਾਜਵੀਰ ਜਵੰਦਾ
ਪੰਜ ਤੱਤਾਂ ਵਿਚ ਵਿਲੀਨ ਹੋਏ ਪੰਜਾਬੀ ਗਾਇਕ ਰਾਜਵੀਰ ਜਵੰਦਾ
ਪੋਨਾ (ਲੁਧਿਆਣਾ), 9 ਅਕਤੂਬਰ, 2025: ਪੰਜਾਬੀ ਸੰਗੀਤ ਜਗਤ ਦਾ ਇੱਕ ਚਮਕਦਾ ਸਿਤਾਰਾ ਅੱਜ ਹਮੇਸ਼ਾ ਲਈ ਅਲਵਿਦਾ ਕਹਿ ਗਿਆ। ਹਰਮਨ ਪਿਆਰੇ ਗਾਇਕ ਰਾਜਵੀਰ ਜਵੰਦਾ ਦਾ ਉਨ੍ਹਾਂ ਦੇ ਜੱਦੀ ਪਿੰਡ ਪੋਨਾ ਵਿੱਚ ਹਜ਼ਾਰਾਂ ਪ੍ਰਸ਼ੰਸਕਾਂ, ਪਰਿਵਾਰਕ ਮੈਂਬਰਾਂ ਅਤੇ ਪੰਜਾਬੀ ਉਦਯੋਗ ਦੀਆਂ ਹਸਤੀਆਂ ਦੀ ਮੌਜੂਦਗੀ ਵਿੱਚ ਅੰਤਿਮ ਸਸਕਾਰ ਕਰ ਦਿੱਤਾ ਗਿਆ। ਸੰਗੀਤ ਅਤੇ ਫਿਲਮ ਜਗਤ ਦੀਆਂ ਕਈ ਹਸਤੀਆਂ ਅਤੇ ਹਜ਼ਾਰਾਂ ਦੀ ਗਿਣਤੀ ਵਿੱਚ ਪ੍ਰਸ਼ੰਸਕ ਉਨ੍ਹਾਂ ਨੂੰ ਅੰਤਿਮ ਸ਼ਰਧਾਂਜਲੀ ਦੇਣ ਪਹੁੰਚੇ।