13 ਅਕਤੂਬਰ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ
13 ਅਕਤੂਬਰ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ
ਚੰਡੀਗੜ੍ਹ, 9 ਅਕਤੂਬਰ, 2025: ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਪੰਜਾਬ ਕੈਬਨਿਟ ਦੀ ਇੱਕ ਅਹਿਮ ਮੀਟਿੰਗ 13 ਅਕਤੂਬਰ ਨੂੰ ਹੋਣ ਜਾ ਰਹੀ ਹੈ। ਸੂਤਰਾਂ ਅਨੁਸਾਰ, ਇਸ ਮੀਟਿੰਗ ਵਿੱਚ ਕਈ ਵੱਡੇ ਅਤੇ ਅਹਿਮ ਫੈਸਲਿਆਂ 'ਤੇ ਮੋਹਰ ਲੱਗ ਸਕਦੀ ਹੈ। ਹਾਲਾਂਕਿ, ਮੀਟਿੰਗ ਦਾ ਅਧਿਕਾਰਤ ਏਜੰਡਾ ਅਜੇ ਤੱਕ ਜਾਰੀ ਨਹੀਂ ਕੀਤਾ ਗਿਆ ਹੈ। ਇਹ ਮੀਟਿੰਗ 13 ਅਕਤੂਬਰ ਨੁੰ ਦੁਪਹਿਰੇ 3 ਵਜੇ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਹੋਵੇਗੀ।