ਬਾਡੀ ਬਿਲਡਰ ਵਰਿੰਦਰ ਘੁੰਮਣ ਦਾ ਦਿਲ ਦਾ ਦੌਰਾ ਪੈਣ ਨਾਲ ਹੋਇਆ ਦੇਹਾਂਤ

ਬਾਡੀ ਬਿਲਡਰ ਵਰਿੰਦਰ ਘੁੰਮਣ  ਦਾ ਦਿਲ ਦਾ ਦੌਰਾ ਪੈਣ ਨਾਲ ਹੋਇਆ ਦੇਹਾਂਤ 

 ਮਸ਼ਹੂਰ ਪੰਜਾਬੀ ਬਾਡੀ ਬਿਲਡਰ ਅਤੇ ਅਦਾਕਾਰ ਵਰਿੰਦਰ ਸਿੰਘ ਘੁੰਮਣ ਦਾ ਬੀਤੇ ਦਿਨ (09 ਅਕਤੂਬਰ 2025) ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੀ ਉਮਰ 42 ਸਾਲ ਸੀ। ਦੱਸਿਆ ਜਾ ਰਿਹਾ ਹੈ ਕਿ ਘੁੰਮਣ ਛਾਤੀ ਦੇ ਮਾਸਪੇਸ਼ੀ ਫਟਣ ਦੇ ਇਲਾਜ ਲਈ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ਗਏ ਸਨ, ਜਿੱਥੇ ਆਪ੍ਰੇਸ਼ਨ ਤੋਂ ਪਹਿਲਾਂ ਉਨ੍ਹਾਂ ਨੂੰ ਦਿਲ ਦਾ ਦੌਰਾ ਪੈ ਗਿਆ।ਪਰਿਵਾਰ ਵੱਲੋਂ ਦਿੱਤੇ ਗਏ ਬਿਆਨ ਅਨੁਸਾਰ, ਵਰਿੰਦਰ ਘੁੰਮਣ ਨੂੰ ਇਲਾਜ ਦੌਰਾਨ ਦੋ ਵਾਰ ਦਿਲ ਦਾ ਦੌਰਾ ਪਿਆ, ਜਿਸ ਕਾਰਨ ਉਹ ਸਵਰਗਵਾਸ ਹੋ ਗਏ। ਵਰਿੰਦਰ ਘੁੰਮਣ ਦੇ ਅਕਾਲ ਚਲਾਣੇ ‘ਤੇ ਪੰਜਾਬੀ ਇੰਡਸਟਰੀ ਅਤੇ ਫਿਟਨੈਸ ਜਗਤ ਵਿੱਚ ਸੋਗ ਦੀ ਲਹਿਰ ਹੈ।

Ads

4
4

Share this post