ਸੁਪਰੀਮ ਕੋਰਟ ‘ਚ ਅੱਜ ਹੋਵੇਗੀ ਭਾਈ ਰਾਜੋਆਣਾ ਦੀ ਸਜ਼ਾ ‘ਤੇ ਸੁਣਵਾਈ,

ਸੁਪਰੀਮ ਕੋਰਟ ‘ਚ ਅੱਜ ਹੋਵੇਗੀ ਭਾਈ ਰਾਜੋਆਣਾ ਦੀ ਸਜ਼ਾ ‘ਤੇ ਸੁਣਵਾਈ,

ਅੱਜ ਸੁਪਰੀਮ ਕੋਰਟ ਵਿਚ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ‘ਤੇ ਸੁਣਵਾਈ ਹੋਵੇਗੀ। ਰਹਿਮ ਦੀ ਅਪੀਲ ਦੇ ਜਲਦ ਨਿਬੇੜੇ ਲਈ ਰਾਜੋਆਣਾ ਨੇ ਪਟੀਸ਼ਨ ਪਾਈ ਤੇ ਪਿਛਲੀ ਸੁਣਵਾਈ ‘ਤੇ ਸੁਪਰੀਮ ਕੋਰਟ ਨੇ ਕੇਂਦਰ ਨੂੰ ਜਾਰੀ ਨੋਟਿਸ ਕੀਤਾ ਗਿਆ ਸੀ । ਅੱਜ ਕੇਂਦਰ ਰਿਪੋਰਟ ਪੇਸ਼ ਕਰੇਗਾ ਆਖਿਰ ਬਲਵੰਤ ਰਾਜੋਆਣਾ ਨੂੰ ਸਜ਼ਾ ਕਿਉਂ ਨਹੀਂ ਦਿੱਤੀ ਗਈ। ਕੇਂਦਰ ਸਰਕਾਰ ਇਹ ਵੀ ਦੱਸੇਗੀ ਕਿ ਰਾਜੋਆਣਾ ਨੂੰ ਅਜੇ ਤੱਕ ਫਾਂਸੀ ਕਿਉਂ ਨਹੀਂ ਦਿੱਤੀ ਗਈ। ਪਿਛਲੀ ਸੁਣਵਾਈ ਵਿੱਚ, ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਸਖ਼ਤੀ ਨਾਲ ਪੁੱਛਿਆ ਸੀ, “ਤੁਸੀਂ ਉਸਨੂੰ ਅਜੇ ਤੱਕ ਫਾਂਸੀ ਕਿਉਂ ਨਹੀਂ ਦਿੱਤੀ? ਇਸ ਲਈ ਕੌਣ ਜ਼ਿੰਮੇਵਾਰ ਹੈ? ਰਹਿਮ ਦੀ ਅਪੀਲ ਰਾਸ਼ਟਰਪਤੀ ਕੋਲ ਵਿਚਾਰ ਅਧੀਨ ਹੈ। ਰਹਿਮ ਦੀ ਅਪੀਲ ਵਿਚ ਦੇਰੀ ਦੇ ਮੱਦੇਨਜ਼ਰ ਸੁਪਰੀਮ ਕੋਰਟ ਨੂੰ ਉਸਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਕਿਹਾ ਗਿਆ।

Ads

4
4

Share this post