ਲੁਧਿਆਣਾ ਦੇ ਵੇਰਕਾ ਮਿਲਕ ਪਲਾਂਟ 'ਚ ਧਮਾਕਾ, 1 ਵਿਅਕਤੀ ਦੀ ਹੋਈ ਮੌਤ

ਲੁਧਿਆਣਾ ਦੇ ਵੇਰਕਾ  ਮਿਲਕ ਪਲਾਂਟ 'ਚ ਧਮਾਕਾ, 1 ਵਿਅਕਤੀ ਦੀ ਹੋਈ ਮੌਤ

ਲੁਧਿਆਣਾ, 23 ਅਕਤੂਬਰ, 2025 : ਲੁਧਿਆਣਾ ਵਿੱਚ ਦੇਰ ਰਾਤ ਵੇਰਕਾ ਮਿਲਕ ਪਲਾਂਟ ਵਿੱਚ ਇੱਕ ਵੱਡਾ ਹਾਦਸਾ ਵਾਪਰ ਗਿਆ। ਦੁੱਧ ਤੋਂ ਪਾਊਡਰ ਬਣਾਉਣ ਵਾਲੇ ਪਲਾਂਟ ਵਿੱਚ ਸਥਿਤ ਇੱਕ ਵੱਡਾ ਸਟੀਮ ਬੌਇਲਰ ਫਟਣ ਕਾਰਨ ਮੁੱਖ ਇੰਜੀਨੀਅਰ ਕੁਨਾਲ ਜੈਨ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ ਚਾਰ ਹੋਰ ਕਰਮਚਾਰੀ, ਜਿਨ੍ਹਾਂ ਵਿੱਚ ਫੋਰਮੈਨ ਵੀ ਸ਼ਾਮਲ ਹਨ, ਗੰਭੀਰ ਜ਼ਖ਼ਮੀ ਹੋ ਗਏ ਹਨ ਅਤੇ ਉਨ੍ਹਾਂ ਨੂੰ ਲੁਧਿਆਣਾ ਦੇ ਡੀ.ਐਮ.ਸੀ. ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਮਿਲਕ ਪਲਾਂਟ ਦੇ ਜਨਰਲ ਮੈਨੇਜਰ ਨੇ ਦੱਸਿਆ ਕਿ ਇਹ ਹਾਦਸਾ ਬੀਤੀ ਦੇਰ ਰਾਤ ਕਰੀਬ 11 ਵਜੇ ਉਸ ਸਮੇਂ ਹੋਇਆ ਜਦੋਂ ਬੌਇਲਰ ਦਾ ਟਰਾਇਲ ਲਿਆ ਜਾ ਰਿਹਾ ਸੀ। ਉਨ੍ਹਾਂ ਕਿਹਾ ਕਿ ਮ੍ਰਿਤਕ ਕੁਨਾਲ ਜੈਨ, ਜੋ ਕਿ ਪਿਛਲੇ ਕਈ ਸਾਲਾਂ ਤੋਂ ਪਲਾਂਟ ਵਿੱਚ ਕੰਮ ਕਰ ਰਿਹਾ ਸੀ, ਆਪਣੀ ਡਿਊਟੀ ਪ੍ਰਤੀ ਬਹੁਤ ਵਫ਼ਾਦਾਰ ਸੀ ਅਤੇ ਉਸਨੂੰ ਕਿਸੇ ਨੇ ਜ਼ਬਰਨ ਫੋਨ ਕਰਕੇ ਨਹੀਂ ਬੁਲਾਇਆ ਸੀ। ਮੈਨੇਜਰ ਨੇ ਹਾਦਸੇ ਦੀ ਜਾਂਚ ਲਈ ਇੱਕ ਕਮੇਟੀ ਗਠਿਤ ਕਰਨ ਅਤੇ ਪੀੜਤ ਪਰਿਵਾਰ ਦੀ ਪੂਰੀ ਮਦਦ ਕਰਨ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਕੁਨਾਲ ਜੈਨ ਦੀ ਪਤਨੀ ਵੀ ਇਸੇ ਪਲਾਂਟ ਵਿੱਚ ਕੰਮ ਕਰਦੀ ਹੈ।

ਮੌਕੇ 'ਤੇ ਪਹੁੰਚੇ ਸਰਾਭਾ ਨਗਰ ਪੁਲਿਸ ਸਟੇਸ਼ਨ ਦੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ, ਜਦੋਂ ਕਿ ਚਾਰ ਜ਼ਖ਼ਮੀ ਮੁਲਾਜ਼ਮਾਂ ਦਾ ਇਲਾਜ ਚੱਲ ਰਿਹਾ ਹੈ।

Ads

4
4

Share this post