ਭ੍ਰਿਸ਼ਟਾਚਾਰ ਮਾਮਲੇ 'ਚ ਸਾਬਕਾ ਮੰਤਰੀ ਧਰਮਸੋਤ ਤੇ ਉਸਦੇ ਪੁੱਤਰ ਦੀਆਂ ਵਧੀਆਂ ਮੁਸ਼ਕਿਲਾਂ

ਭ੍ਰਿਸ਼ਟਾਚਾਰ ਮਾਮਲੇ 'ਚ ਸਾਬਕਾ ਮੰਤਰੀ ਧਰਮਸੋਤ ਤੇ ਉਸਦੇ  ਪੁੱਤਰ ਦੀਆਂ ਵਧੀਆਂ ਮੁਸ਼ਕਿਲਾਂ

ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀਆਂ ਮੁਸ਼ਕਲਾਂ ਵਿੱਚ ਉਸ ਸਮੇਂ ਹੋਰ ਵਾਧਾ ਹੋ ਗਿਆ, ਜਦੋਂ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਦਰਜ ਮਾਮਲੇ ਵਿੱਚ ਉਨ੍ਹਾਂ ਅਤੇ ਉਨ੍ਹਾਂ ਦੇ ਪੁੱਤਰ ਗੁਰਪ੍ਰੀਤ ਸਿੰਘ ਖ਼ਿਲਾਫ਼ ਅਦਾਲਤ ਨੇ ਦੋਸ਼ ਤੈਅ ਕਰ ਦਿੱਤੇ। ਇਹ ਮਾਮਲਾ 60 ਲੱਖ ਰੁਪਏ ਦੇ ਇੱਕ ਪਲਾਟ ਨੂੰ ਸਾਜ਼ਿਸ਼ ਤਹਿਤ ਉਸੇ ਦਿਨ ਸਿਰਫ਼ 25 ਲੱਖ ਰੁਪਏ ਵਿੱਚ ਵੇਚਣ ਨਾਲ ਸਬੰਧਤ ਹੈ।

ਮੋਹਾਲੀ ਦੀ ਇੱਕ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ਨੇ ਸੁਣਵਾਈ ਦੌਰਾਨ ਇਹ ਦੋਸ਼ ਤੈਅ ਕੀਤੇ ਹਨ।

ਇਸ ਮਾਮਲੇ ਵਿੱਚ ਨਾਮਜ਼ਦ ਧਰਮਸੋਤ ਦੇ ਦੂਜੇ ਪੁੱਤਰ ਹਰਪ੍ਰੀਤ ਸਿੰਘ ਨੂੰ ਅਦਾਲਤ ਪਹਿਲਾਂ ਹੀ ਭਗੌੜਾ  ਐਲਾਨ ਚੁੱਕੀ ਹੈ। ਇਸ ਤੋਂ ਪਹਿਲਾਂ, 2024 ਦੇ ਪ੍ਰੀਵੈਨਸ਼ਨ ਆਫ ਮਨੀ ਲਾਂਡਰਿੰਗ ਐਕਟ  ਮਾਮਲੇ ਵਿੱਚ, ਈਡੀ ਅਦਾਲਤ ਨੇ ਹਰਪ੍ਰੀਤ ਸਿੰਘ ਨੂੰ ਭਗੌੜਾ ਕਰਾਰ ਦਿੰਦੇ ਹੋਏ ਉਸਦੀਆਂ ਜਾਇਦਾਦਾਂ ਦੇ ਵੇਰਵੇ ਮੰਗੇ ਸਨ। ਅਦਾਲਤ ਨੇ ਫੌਜਦਾਰੀ ਜ਼ਾਬਤੇ  ਦੀ ਧਾਰਾ 83 ਤਹਿਤ ਉਸਦੀ ਜਾਇਦਾਦ ਕੁਰਕੀ ਦੀ ਕਾਰਵਾਈ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ।


 

Ads

4
4

Share this post