ਰਿਸ਼ਵਤ ਮਾਮਲੇ 'ਚ ਮੁਅੱਤਲ DIG ਭੁੱਲਰ ਦੇ ਕਰੀਬੀ ਕ੍ਰਿਸ਼ਨੂੰ ਸ਼ਾਰਦਾ ਦਾ CBI ਨੂੰ 9 ਦਿਨ ਦਾ ਮਿਲਿਆ ਰਿਮਾਂਡ
ਰਿਸ਼ਵਤ ਮਾਮਲੇ 'ਚ ਮੁਅੱਤਲ DIG ਭੁੱਲਰ ਦੇ ਕਰੀਬੀ ਕ੍ਰਿਸ਼ਨੂੰ ਸ਼ਾਰਦਾ ਦਾ CBI ਨੂੰ 9 ਦਿਨ ਦਾ ਮਿਲਿਆ ਰਿਮਾਂਡ
ਰੋਪੜ ਰੇਂਜ ਦੇ ਡੀਆਈਜੀ ਰਹੇ ਹਰਚਰਨ ਸਿੰਘ ਭੁੱਲਰ ਨੂੰ ਸੀਬੀਆਈ ਦੇ ਵੱਲੋਂ ਰਿਸ਼ਵਤ ਦੇ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਉਸ ਦੇ ਕਰੀਬੀ ਕ੍ਰਿਸ਼ਨੂ ਸ਼ਾਰਦਾ ਨੂੰ ਵੀ ਸੀਬੀਆਈ ਨੇ ਅਰੈਸਟ ਕੀਤਾ ਸੀ।
ਕੋਰਟ ਨੇ ਕ੍ਰਿਸ਼ਨੂ ਨੂੰ 9 ਦਿਨਾਂ ਦੇ ਸੀਬੀਆਈ ਰਿਮਾਂਡ ਤੇ ਭੇਜਿਆ
ਉਸ ਮਾਮਲੇ ਵਿੱਚ ਅੱਜ ਸੀਬੀਆਈ ਦੇ ਵੱਲੋਂ ਕ੍ਰਿਸ਼ਨੂ ਨੂੰ ਕੋਰਟ ਵਿੱਚ ਪੇਸ਼ ਕੀਤਾ ਗਿਆ ਤੇ 12 ਦਿਨ ਦੇ ਰਿਮਾਂਡ ਦੀ ਮੰਗ ਕੀਤੀ ਗਈ, ਪਰ ਕੋਰਟ ਨੇ ਕ੍ਰਿਸ਼ਨੂ ਨੂੰ 9 ਦਿਨਾਂ ਦੇ ਸੀਬੀਆਈ ਰਿਮਾਂਡ ਤੇ ਭੇਜ ਦਿੱਤਾ ਹੈ।