ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਭਲਕੇ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ

ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਭਲਕੇ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ

 ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਭਲਕੇ 14 ਨਵੰਬਰ ਨੂੰ ਤਰਨਤਾਰਨ ਜ਼ਿਮਨੀ ਚੋਣ ਦੇ ਨਤੀਜੇ ਵਾਲੇ ਦਿਨ ਸੱਦੀ ਗਈ। ਮੰਤਰੀ ਮੰਡਲ ਮਾਮਲੇ ਸ਼ਾਖਾ ਵਲੋਂ ਜਾਰੀ ਪੱਤਰ ਅਨੁਸਾਰ ਪੰਜਾਬ ਕੈਬਨਿਟ ਦੀ ਮੀਟਿੰਗ ਮੁੱਖ ਮੰਤਰੀ ਰਿਹਾਇਸ਼ ’ਤੇ 14 ਨਵੰਬਰ ਨੂੰ ਚਾਰ ਵਜੇ ਸੱਦੀ ਗਈ ਹੈ। ਮੀਟਿੰਗ ਦਾ ‘ਏਜੰਡਾ’ ਹਾਲੇ ਜਾਰੀ ਨਹੀਂ ਕੀਤਾ ਗਿਆ ਹੈ। 
ਇਸ ਦੇ ਨਾਲ ਹੀ ਇਸ ਬੈਠਕ ਵਿੱਚ ਸਾਰੇ ਕੈਬਨਿਟ ਮੰਤਰੀਆਂ ਨੂੰ ਸ਼ਾਮਲ ਹੋਣ ਲਈ ਕਿਹਾ ਗਿਆ ਹੈ। ਪਤਾ ਲੱਗਿਆ ਹੈ ਕਿ ਕੈਬਨਿਟ ਮੀਟਿੰਗ ’ਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦਾ ਇੱਕ ਦਿਨ ਦਾ ਵਿਸ਼ੇਸ਼ ਸੈਸ਼ਨ ਸੱਦੇ ਜਾਣ ਬਾਰੇ ਫ਼ੈਸਲਾ ਲਿਆ ਜਾ ਸਕਦਾ ਹੈ ਕਿਉਂਕਿ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 250ਵੇਂ ਸ਼ਹੀਦੀ ਦਿਹਾੜੇ ਦੇ ਮੌਕੇ ’ਤੇ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਸੈਸ਼ਨ ਕਰਨ ਦਾ ਐਲਾਨ ਕੀਤਾ ਹੋਇਆ ਹੈ। ਸ਼ਹੀਦੀ ਦਿਹਾੜੇ ਦੇ ਸਮਾਗਮਾਂ ਦੇ ਮੱਦੇਨਜ਼ਰ ਹੋਰ ਅਹਿਮ ਫ਼ੈਸਲਾ ਵੀ ਸਾਹਮਣੇ ਆ ਸਕਦਾ ਹੈ।
 

Ads

4
4

Share this post