ਲੁਧਿਆਣਾ ਵਿਚ ਹੁਣ ਤਕ ਪਰਾਲੀ ਨੂੰ ਸਾੜਨ ਦੇ 160 ਮਾਮਲੇ ਆਏ ਸਾਹਮਣੇ
ਲੁਧਿਆਣਾ ਵਿਚ ਹੁਣ ਤਕ ਪਰਾਲੀ ਨੂੰ ਸਾੜਨ ਦੇ 160 ਮਾਮਲੇ ਆਏ ਸਾਹਮਣੇ
ਲੁਧਿਆਣਾ ਦੇ ਵਿਚ ਹੁਣ ਤਕ ਪਰਾਲੀ ਨੂੰ ਸਾੜਨ ਦੇ 160 ਮਾਮਲੇ ਸਾਹਮਣੇ ਆਏ ਹਨ। ਲੁਧਿਆਣਾ ਦੇ ਡੀ.ਸੀ. ਹਿਮਾਂਸ਼ੂ ਜੈਨ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਹੈ।
ਡੀ.ਸੀ. ਹਿਮਾਂਸ਼ੂ ਜੈਨ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਲੁਧਿਆਣਾ ਵਿਚ ਹੁਣ ਤਕ ਪਰਾਲੀ ਨੂੰ ਸਾੜਨ ਦੇ 160 ਮਾਮਲੇ ਸਾਹਮਣੇ ਆਏ ਹਨ। ਜੋ ਕਿ ਚਿੰਤਾ ਦਾ ਵਿਸ਼ਾ ਹੈ ਪਰੰਤੂ ਇਹ ਗਿਣਤੀ ਪਿਛਲੇ ਸਾਲ ਨਾਲੋਂ ਘੱਟ ਹੈ। ਜਿਸ ਦਾ ਕਾਰਨ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਵਲੋਂ ਪਰਾਲੀ ਨੂੰ ਸਾੜਨ ਦੇ ਮਾਮਲਿਆਂ ਤਹਿਤ ਕੀਤੀ ਜਾ ਰਹੀਆਂ ਕਾਰਵਾਈਆਂ ਤੇ ਕਿਸਾਨਾਂ ਨੂੰ ਕੀਤਾ ਜਾ ਰਿਹਾ ਜਾਗਰੂਕ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੇ ਢੰਗ ਸੁਜਾਏ ਜਾ ਰਹੇ ਹਨ ਤੇ ਜਿਸ ਦੇ ਤਹਿਤ ਉਨ੍ਹਾਂ ਨੂੰ ਮਸ਼ੀਨਾਂ ਵੀ ਸਬਸਿਡੀ ਤੇ ਉਪਲਬਧ ਕਰਵਾਈਆਂ ਜਾ ਰਹੀਆਂ ਹਨ।
ਲੁਧਿਆਣਾ ਦੇ ਡੀ.ਸੀ. ਹਿਮਾਂਸ਼ੂ ਜੈਨ ਨੇ ਕਿਹਾ ਕਿ ਅੱਗੇ ਲਗਾਉਣ ਦੇ ਮਾਮਲਿਆਂ ਵਿਚ ਕਮੀ ਦਾ ਕਾਰਨ ਹੈ ਕਿ ਕਿਸਾਨ ਜਾਗਰੂਕ ਹੋ ਰਹੇ ਹਨ, ਇਸ ਦੇ ਨਾਲ ਹੀ ਉਨ੍ਹਾਂ ਬਾਕੀ ਕਿਸਾਨਾਂ ਨੂੰ ਵੀ ਪਰਾਲੀ ਨੂੰ ਨਾ ਸਾੜਨ ਦੀ ਅਪੀਲ ਕੀਤੀ ਹੈ।