ਫ਼ਰੀਦਾਬਾਦ 'ਚ ਅੱਜ ਹੋਵੇਗੀ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ, ਅਮਿਤ ਸ਼ਾਹ ਕਰਨਗੇ ਪ੍ਰਧਾਨਗੀ
ਫ਼ਰੀਦਾਬਾਦ 'ਚ ਅੱਜ ਹੋਵੇਗੀ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ, ਅਮਿਤ ਸ਼ਾਹ ਕਰਨਗੇ ਪ੍ਰਧਾਨਗੀ
ਫਰੀਦਾਬਾਦ, 17 ਨਵੰਬਰ, 2025 : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ (ਸੋਮਵਾਰ) ਹਰਿਆਣਾ ਦੇ ਫਰੀਦਾਬਾਦ 'ਚ ਉੱਤਰੀ ਖੇਤਰੀ ਪ੍ਰੀਸ਼ਦ ਦੀ 32ਵੀਂ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਇਸ ਹਾਈ-ਪ੍ਰੋਫਾਈਲ ਮੀਟਿੰਗ 'ਚ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀਆਂ ਸਣੇ 8 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਸਿਖਰਲੇ ਨੁਮਾਇੰਦੇ ਸ਼ਾਮਲ ਹੋ ਰਹੇ ਹਨ। ਇਸ ਮੀਟਿੰਗ ਦਾ ਮੁੱਖ ਏਜੰਡਾ ਔਰਤਾਂ ਅਤੇ ਬੱਚਿਆਂ ਖਿਲਾਫ਼ ਅਪਰਾਧ, ਸਿਹਤ, ਅਤੇ ਸਿੱਖਿਆ ਵਰਗੇ ਕੌਮੀ ਮਹੱਤਵ ਦੇ ਮੁੱਦਿਆਂ 'ਤੇ ਚਰਚਾ ਕਰਨਾ ਹੈ। ਇਸ ਤੋਂ ਇਲਾਵਾ, ਮੀਟਿੰਗ 'ਚ ਸਿੱਖਿਆ, ਸਿਹਤ, ਬਿਜਲੀ, ਸ਼ਹਿਰੀ ਯੋਜਨਾਬੰਦੀ ਅਤੇ ਸਹਿਕਾਰੀ ਪ੍ਰਣਾਲੀ ਨੂੰ ਮਜ਼ਬੂਤ ਕਰਨ 'ਤੇ ਵੀ ਚਰਚਾ ਕੀਤੀ ਜਾਵੇਗੀ।