ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਫਰੀਦਾਬਾਦ 'ਚ ਉੱਤਰੀ ਜ਼ੋਨਲ ਕੌਂਸਲ ਦੀ 32ਵੀਂ ਮੀਟਿੰਗ ਦੀ ਕੀਤੀ ਪ੍ਰਧਾਨਗੀ

ਕੇਂਦਰੀ ਗ੍ਰਹਿ ਮੰਤਰੀ  ਅਮਿਤ ਸ਼ਾਹ ਨੇ ਫਰੀਦਾਬਾਦ 'ਚ ਉੱਤਰੀ ਜ਼ੋਨਲ ਕੌਂਸਲ ਦੀ 32ਵੀਂ ਮੀਟਿੰਗ ਦੀ ਕੀਤੀ ਪ੍ਰਧਾਨਗੀ

ਫਰੀਦਾਬਾਦ, 17 ਨਵੰਬਰ, 2025 : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ (ਸੋਮਵਾਰ) ਹਰਿਆਣਾ ਦੇ ਫਰੀਦਾਬਾਦ 'ਚ ਉੱਤਰੀ ਖੇਤਰੀ ਪ੍ਰੀਸ਼ਦ ਦੀ 32ਵੀਂ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਹਾਈ-ਲੈਵਲ ਮੀਟਿੰਗ ਦੀ ਸ਼ੁਰੂਆਤ 10 ਨਵੰਬਰ ਨੂੰ ਹੋਏ ਦਿੱਲੀ ਕਾਰ ਬਲਾਸਟ ਦੇ ਪੀੜਤਾਂ ਨੂੰ ਸ਼ਰਧਾਂਜਲੀ ਦੇਣ ਨਾਲ ਹੋਈ।
ਉੱਤਰੀ ਖੇਤਰੀ ਪ੍ਰੀਸ਼ਦ 'ਚ ਚਾਰ ਮੈਂਬਰ ਰਾਜਾਂ ਦੇ ਮੁੱਖ ਮੰਤਰੀਆਂ, ਅਤੇ ਚਾਰ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਉਪ-ਰਾਜਪਾਲਾਂ ਤੇ ਪ੍ਰਸ਼ਾਸਕਾਂ ਨੇ ਹਿੱਸਾ ਲਿਆ।  ਇਸ 'ਚ ਹਰਿਆਣਾ, ਹਿਮਾਚਲ ਪ੍ਰਦੇਸ਼, ਪੰਜਾਬ, ਰਾਜਸਥਾਨ, ਦਿੱਲੀ, ਜੰਮੂ-ਕਸ਼ਮੀਰ, ਲੱਦਾਖ ਅਤੇ ਚੰਡੀਗੜ੍ਹ ਸ਼ਾਮਲ ਹਨ। ਅਮਿਤ ਸ਼ਾਹ ਇਸ ਪ੍ਰੀਸ਼ਦ ਦੇ ਚੇਅਰਮੈਨ ਹਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਇਸਦੇ ਉਪ-ਚੇਅਰਮੈਨ ਹਨ। ਇਸ ਮੀਟਿੰਗ 'ਚ ਕੇਂਦਰ ਸਰਕਾਰ ਅਤੇ ਰਾਜ ਸਰਕਾਰਾਂ ਦੇ ਸੀਨੀਅਰ ਅਧਿਕਾਰੀ ਵੀ ਸ਼ਾਮਲ ਹੋਏ। ਮੀਟਿੰਗ 'ਚ ਔਰਤਾਂ ਅਤੇ ਬੱਚਿਆਂ ਖਿਲਾਫ਼ ਜਿਨਸੀ ਅਪਰਾਧਾਂ ਦੇ ਮਾਮਲਿਆਂ ਦੀ ਤੁਰੰਤ ਜਾਂਚ ਲਈ 'ਫਾਸਟ ਟਰੈਕ ਵਿਸ਼ੇਸ਼ ਅਦਾਲਤਾਂ'  ਨੂੰ ਲਾਗੂ ਕਰਨ ਵਰਗੇ ਕੌਮੀ ਮਹੱਤਵ ਦੇ ਮੁੱਦਿਆਂ 'ਤੇ ਚਰਚਾ ਹੋਣੀ ਹੈ।

Ads

4
4

Share this post