ਸਿੱਧੂ ਮੂਸੇਵਾਲਾ ਅਤੇ ਬਾਬਾ ਸਿੱਦੀਕੀ ਦੇ ਕ/ਤ/ਲ ਮਾਮਲੇ 'ਚ ਵਾਂਟੇਡ ਅਨਮੋਲ ਬਿਸ਼ਨੋਈ ਨੂੰ ਅਮਰੀਕਾ ਤੋਂ ਲਿਆਂਦਾ ਜਾਵੇਗਾ ਭਾਰਤ
ਸਿੱਧੂ ਮੂਸੇਵਾਲਾ ਅਤੇ ਬਾਬਾ ਸਿੱਦੀਕੀ ਦੇ ਕ/ਤ/ਲ ਮਾਮਲੇ 'ਚ ਵਾਂਟੇਡ ਅਨਮੋਲ ਬਿਸ਼ਨੋਈ ਨੂੰ ਅਮਰੀਕਾ ਤੋਂ ਲਿਆਂਦਾ ਜਾਵੇਗਾ ਭਾਰਤ
ਨਵੀਂ ਦਿੱਲੀ, 19 ਨਵੰਬਰ 2025 : ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਨੂੰ ਇਸ ਸਮੇਂ ਅਮਰੀਕਾ ਤੋਂ ਭਾਰਤ ਲਿਆਂਦਾ ਜਾ ਰਿਹਾ ਹੈ। ਅਨਮੋਲ ਕਈ ਹਾਈ-ਪ੍ਰੋਫਾਈਲ ਅਪਰਾਧਿਕ ਮਾਮਲਿਆਂ ਵਿਚ ਦੋਸ਼ੀ ਹੈ। ਅਨਮੋਲ ਬਿਸ਼ਨੋਈ 'ਤੇ ਐਨਸੀਪੀ ਨੇਤਾ ਬਾਬਾ ਸਿੱਦੀਕੀ ਅਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਦਾ ਆਰੋਪ ਹੈ। ਅਦਾਕਾਰ ਸਲਮਾਨ ਖਾਨ ਦੇ ਘਰ ਗੋਲੀਬਾਰੀ ਦੇ ਮਾਮਲੇ ਵਿੱਚ ਅਨਮੋਲ ਦਾ ਨਾਮ ਵੀ ਸਾਹਮਣੇ ਆਇਆ ਸੀ। ਇਹ ਕਾਰਵਾਈ 18 ਨਵੰਬਰ 2025 ਨੂੰ ਕੀਤੀ ਗਈ ਹੈ। ਅਨਮੋਲ ਨੂੰ ਭਾਰਤ ਭੇਜਣ ਦਾ ਕਦਮ ਅਮਰੀਕੀ ਡਿਪਾਰਟਮੈਂਟ ਆਫ਼ ਹੋਮਲੈਂਡ ਸਕਿਓਰਿਟੀ (DHS) ਵੱਲੋਂ ਚੁੱਕਿਆ ਗਿਆ ਕਿਉਂਕਿ ਅਮਰੀਕਾ ਵਿੱਚ ਉਸਦੀ ਅਸਾਇਲਮ ਦੀ ਅਰਜ਼ੀ ਖਾਰਜ ਹੋ ਗਈ ਸੀ ਅਨਮੋਲ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਈ 2022 ਵਿੱਚ ਹੋਏ ਕਤਲ ਦੇ ਮਾਮਲੇ ਵਿੱਚ ਮੁੱਖ ਸਾਜ਼ਿਸ਼ਕਰਤਾ ਹੈ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੀ 29 ਮਈ, 2022 ਨੂੰ ਮਾਨਸਾ ਜ਼ਿਲ੍ਹੇ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਪੰਜਾਬ ਪੁਲਿਸ ਦੀ ਜਾਂਚ ਵਿੱਚ ਸਾਹਮਣੇ ਆਇਆ ਸੀ ਕਿ ਲਾਰੈਂਸ ਨੇ ਤਿਹਾੜ ਜੇਲ੍ਹ ਦੇ ਅੰਦਰੋਂ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਰਚੀ ਸੀ।