CM ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਸ਼੍ਰੀਨਗਰ ਵਿਖੇ ਕੀਰਤਨ ਦਰਬਾਰ 'ਚ ਹੋਏ ਸ਼ਾਮਲ
CM ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਸ਼੍ਰੀਨਗਰ ਵਿਖੇ ਕੀਰਤਨ ਦਰਬਾਰ 'ਚ ਹੋਏ ਸ਼ਾਮਲ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਸੂਬਾ ਸਰਕਾਰ ਵੱਲੋਂ ਆਯੋਜਿਤ ਕੀਰਤਨ ਦਰਬਾਰ ਵਿੱਚ ਸੰਗਤ ਨਾਲ ਸ਼ਾਮਲ ਹੋਏ।ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਸ਼ਵਾਸ ਅਤੇ ਧਾਰਮਿਕਤਾ ਦੀ ਰੱਖਿਆ ਲਈ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਨੇ ਭਾਰਤ ਦੇ ਇਤਿਹਾਸ ਦਾ ਰਾਹ ਬਦਲ ਦਿੱਤਾ। ਉਨ੍ਹਾਂ ਕਿਹਾ ਕਿ ਇਸ ਮੌਕੇ ‘ਤੇ ਪੰਡਿਤ ਕਿਰਪਾ ਰਾਮ ਜੀ ਨੂੰ ਸ਼ਰਧਾਂਜਲੀ ਅਤੇ ਡੂੰਘਾ ਸਤਿਕਾਰ ਦਿੱਤਾ ਜਾਂਦਾ ਹੈ, ਜਿਨ੍ਹਾਂ ਦਾ ਸਿੱਖ ਧਰਮ ਵਿੱਚ ਅਟੁੱਟ ਵਿਸ਼ਵਾਸ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਡਿਤ ਕਿਰਪਾ ਰਾਮ ਜੀ ਸ਼੍ਰੀਨਗਰ ਤੋਂ ਲਗਭਗ 65 ਕਿਲੋਮੀਟਰ ਦੂਰ ਸਥਿਤ ਮੱਟਨ ਕਸਬੇ ਦੇ ਵਸਨੀਕ ਸਨ ਅਤੇ ਉਨ੍ਹਾਂ ਦੀ ਅਗਵਾਈ ਵਿੱਚ ਕਸ਼ਮੀਰੀ ਪੰਡਤਾਂ ਨੇ ਆਪਣੇ ਧਰਮ ਦੀ ਰੱਖਿਆ ਲਈ ਸ੍ਰੀ ਗੁਰੂ ਤੇਗ ਬਹਾਦਰ ਜੀ ਕੋਲ ਸ਼ਰਨ ਲਈ ਸੀ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਕਸ਼ਮੀਰੀ ਪੰਡਿਤ ਵੀ ਸ਼੍ਰੀਨਗਰ ਤੋਂ ਆਯੋਜਿਤ ਕੀਤੇ ਜਾ ਰਹੇ ਨਗਰ ਕੀਰਤਨ ਵਿੱਚ ਸ਼ਾਮਲ ਹੋਣਗੇ ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਤੋਂ 24 ਸਾਲ ਬਾਅਦ, 1699 ਵਿੱਚ, ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ‘ਤੇ ਖਾਲਸੇ ਦਾ ਜਨਮ ਹੋਇਆ ਸੀ।