ਰੋਪੜ ਦੇ RTO ਗੁਰਵਿੰਦਰ ਸਿੰਘ ਜੌਹਲ ਨੂੰ ਕੀਤਾ ਗਿਆ ਮੁਅੱਤਲ
ਰੋਪੜ ਦੇ RTO ਗੁਰਵਿੰਦਰ ਸਿੰਘ ਜੌਹਲ ਨੂੰ ਕੀਤਾ ਗਿਆ ਮੁਅੱਤਲ
ਡਿਊਟੀ ਦੌਰਾਨ ਕੁਤਾਹੀ ਵਰਤਣ ਦੇ ਮਾਮਲੇ ਵਿੱਚ ਰੋਪੜ ਦੇ ਆਰਟੀਓ ਗੁਰਵਿੰਦਰ ਜੌਹਲ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੀ ਤਿਆਰੀ ਸਬੰਧੀ ਕੁਤਾਹੀ ਵਰਤਣ ਨੂੰ ਲੈ ਕੇ ਇਹ ਕਾਰਵਾਈ ਕੀਤੀ ਹੈ। ਪੰਜਾਬ ਸਰਕਾਰ ਨੇ ਪੀਸੀਐਸ ਅਧਿਕਾਰੀ ਗੁਰਵਿੰਦਰ ਸਿੰਘ ਜੌਹਲ, ਜੋ ਇਸ ਸਮੇਂ ਰੋਪੜ ਵਿੱਚ ਆਰਟੀਓ ਵਜੋਂ ਤਾਇਨਾਤ ਸਨ, ਨੂੰ ਤੁਰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।
ਆਰਟੀਓ ਉਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਮਾਗਮ ਦੌਰਾਨ ਲਾਈਟ ਐਂਡ ਸਾਊਂਡ ਸ਼ੋਅ ਲਈ ਪਿੰਡਾਂ ਨੂੰ ਬੱਸਾਂ ਮੁਹੱਈਆ ਕਰਵਾਉਣ ਵਿੱਚ ਘੋਰ ਲਾਪਰਵਾਹੀ ਦਾ ਦੋਸ਼ ਲਗਾਇਆ ਗਿਆ ਹੈ। ਨਤੀਜੇ ਵਜੋਂ, ਆਰਟੀਓ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।