ਸ਼ਹੀਦੀ ਸਮਾਗਮਾਂ ਦੌਰਾਨ ਵੱਡੀਆਂ ਐਲਈਡੀ ਸਕਰੀਨ ਤੇ ਹੋਵੇਗਾ ਗੁਰਮਤਿ ਸਮਾਗਮ - ਹਰਜੋਤ ਸਿੰਘ ਬੈਂਸ

ਸ਼ਹੀਦੀ ਸਮਾਗਮਾਂ ਦੌਰਾਨ ਵੱਡੀਆਂ ਐਲਈਡੀ ਸਕਰੀਨ ਤੇ ਹੋਵੇਗਾ ਗੁਰਮਤਿ ਸਮਾਗਮ - ਹਰਜੋਤ ਸਿੰਘ ਬੈਂਸ

ਸ੍ਰੀ ਅਨੰਦਪੁਰ ਸਾਹਿਬ 21 ਨਵੰਬਰ ,2025 ਸ੍ਰ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਤੇ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਨੇ ਦੱਸਿਆ ਹੈ ਕਿ ਨੌਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੌਰਾਨ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੱਖ ਵੱਖ ਢੁਕਵੀਆਂ ਥਾਵਾਂ ਤੇ 20 ਵੱਡੀਆਂ ਐਲਈਡੀ ਸਕਰੀਨਾਂ ਤੋਂ 24 ਨਵੰਬਰ ਨੂੰ ਭਾਈ ਜੈਤਾ ਜੀ ਯਾਦਗਾਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਵਿਸੇਸ਼ ਸੈਸ਼ਨ ਅਤੇ ਆਯੋਜਿਤ ਗੁਰਮਤਿ ਸਮਾਗਮਾਂ ਦਾ ਸਿੱਧਾ ਪ੍ਰਸਾਰਣ ਕੀਤਾ ਜਾਵੇਗਾ। ਇਸ ਤੋ ਇਲਾਵਾ 300 ਸਪੀਕਰ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚ ਰਹੀਆਂ ਸੰਗਤਾਂ ਨੂੰ ਹਰ ਤਰਾਂ ਦੀ ਜਰੂਰੀ ਸੂਚਨਾ ਸਮੇਂ ਸਿਰ ਮੁਹੱਇਆ ਕਰਵਾਉਣਗੇ।
 ਸਮੁੱਚੇ ਇਲਾਕੇ ਵਿੱਚ 300 ਸਪੀਕਰ ਲਗਾ ਦਿੱਤੇ ਗਏ ਹਨ, ਜਿਨ੍ਹਾਂ ਦਾ ਕੰਟਰੋਲ ਰੂਮ ਇੱਕ ਸਥਾਨ ਤੇ ਬਣਾਇਆ ਗਿਆ ਹੈ, ਜਿੱਥੋ ਹਰ ਤਰਾਂ ਦੀ ਜਰੂਰੀ ਜਾਣਕਾਰੀ ਸੰਗਤਾਂ ਤੱਕ ਤੁਰੰਤ ਪਹੁੰਚਾਈ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਵਿੱਚ 30 ਢੁਕਵੀਆਂ ਥਾਵਾਂ ਤੇ ਐਲਈਡੀ ਸਕਰੀਨਾਂ ਲਗਾਈਆਂ ਜਾ ਰਹੀਆਂ ਹਨ, ਇਨ੍ਹਾਂ ਸਕਰੀਨਾਂ ਉਤੇ ਵੱਖ ਵੱਖ ਧਾਰਮਿਕ ਸਮਾਗਮਾਂ ਨੂੰ ਪ੍ਰਸਾਰਿਤ ਕੀਤਾ ਜਾਵੇਗਾ।

Ads

4
4

Share this post