ਵਿਜੀਲੈਂਸ ਬਿਊਰੋ ਵੱਲੋਂ ਕਮਿਸ਼ਨਰ,ਬਟਾਲਾ 50 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਕਮਿਸ਼ਨਰ,ਬਟਾਲਾ 50 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 22 ਨਵੰਬਰ, 2025 –ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਕਾਰਵਾਈ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਨਿਗਮ ਬਟਾਲਾ ਦੇ ਕਮਿਸ਼ਨਰ-ਕਮ-ਐਸਡੀਐਮ ਬਟਾਲਾ ਵਿਕਰਮਜੀਤ ਸਿੰਘ ਪਾਂਥੇ ਨੂੰ ਸ਼ਿਕਾਇਤਕਰਤਾ ਤੋਂ 50 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਵੱਲੋਂ ਮੁਲਜ਼ਮ ਦੀ ਜਾਂਚ ਦੌਰਾਨ 13,50,000 ਰੁਪਏ ਦੀ ਹੋਰ ਰਕਮ ਵੀ ਬਰਾਮਦ ਕੀਤੀ ਗਈ, ਜਿਸ ਸਬੰਧੀ ਉਹ ਸਹੀ ਵੇਰਵੇ ਨਹੀਂ ਦੇ ਸਕਿਆ। ਸ਼ਿਕਾਇਤਕਰਤਾ ਨੇ ਬਟਾਲਾ ਵਿੱਚ ਇੱਕ ਲਾਈਟ ਐਂਡ ਸਾਊਂਡ ਸ਼ੋਅ ਲਈ ਕੈਮਰਾ ਅਤੇ ਹੋਰ ਸਬੰਧਤ ਕੰਮ ਵੀ ਕੀਤਾ ਸੀ, ਜਿਸ ਲਈ 1,81,543 ਰੁਪਏ ਦੀ ਰਕਮ ਵੀ ਬਕਾਇਆ ਸੀ। ਇਸ ਤਰ੍ਹਾਂ ਕੁੱਲ ਰਕਮ ਲਗਭਗ 5,54,395 ਰੁਪਏ ਦੀ ਅਦਾਇਗੀ ਬਕਾਇਆ ਸੀ। ਇਨ੍ਹਾਂ ਬਿੱਲਾਂ ਦੀ ਅਦਾਇਗੀ ਸਬੰਧੀ ਉਹ ਐਸਡੀਓ ਰੋਹਿਤ ਉੱਪਲ ਨੂੰ ਮਿਲਿਆਂ ਜਿਸ ਨੇ ਕਿਹਾ ਕਿ ਉਸਨੂੰ ਕਮਿਸ਼ਨਰ ਦੇ ਹੁਕਮਾਂ ਦੀ ਪਾਲਣਾ ਕਰਨੀ ਪਵੇਗੀ ਅਤੇ ਸ਼ਿਕਾਇਤਕਰਤਾ ਨੂੰ ਬਣਦੀ ਰਕਮ ਜਾਰੀ ਕਰਨ ਲਈ 9% ਕਮਿਸ਼ਨ ਰਿਸ਼ਵਤ ਵਜੋਂ ਦੇਣਾ ਪਵੇਗਾ। ਪਰ ਸ਼ਿਕਾਇਤਕਰਤਾ ਰਿਸ਼ਵਤ ਦੇ ਕੇ ਆਪਣਾ ਕੰਮ ਨਹੀਂ ਕਰਵਾਉਣਾ ਚਾਹੁੰਦਾ ਸੀ।

Ads

4
4

Share this post