'ਆਪ' ਨੇ ਪੰਜਾਬ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ
'ਆਪ' ਨੇ ਪੰਜਾਬ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਪ੍ਰਕਿਰਿਆ ਜ਼ੋਰਾਂ 'ਤੇ ਹੈ, ਜਿਸ ਦੀ ਆਖ਼ਰੀ ਮਿਤੀ 4 ਦਸੰਬਰ ਨਿਰਧਾਰਿਤ ਕੀਤੀ ਗਈ ਹੈ। ਇਸ ਦੌਰਾਨ, ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵੀ ਇਨ੍ਹਾਂ ਸਥਾਨਕ ਚੋਣਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਆਪਣੇ ਪਾਰਟੀ ਨਿਸ਼ਾਨ 'ਤੇ ਚੋਣ ਲੜਨ ਦਾ ਫੈਸਲਾ ਕੀਤਾ ਹੈ।ਸੱਤਾਧਾਰੀ 'ਆਪ' ਪਾਰਟੀ ਨੇ ਵਿਰੋਧੀ ਧਿਰ ਭਾਜਪਾ ਦੇ ਨਕਸ਼ੇ-ਕਦਮਾਂ 'ਤੇ ਚੱਲਦਿਆਂ, ਜ਼ਮੀਨੀ ਪੱਧਰ 'ਤੇ ਆਪਣੀ ਪਕੜ ਮਜ਼ਬੂਤ ਕਰਨ ਲਈ ਇਹ ਕਦਮ ਚੁੱਕਿਆ ਹੈ। ਪਾਰਟੀ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਆਪਣੇ 162 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।