ਹਰਪਾਲ ਚੀਮਾ ਦਾ ਵੱਡਾ ਐਲਾਨ 'ਦਿ ਪੰਜਾਬ ਪ੍ਰੋਟੈਕਸ਼ਨ ਆਫ ਟ੍ਰੀਜ਼ ਐਕਟ, 2025'ਨੂੰ ਮਿਲੀ ਮਨਜ਼ੂਰੀ

ਹਰਪਾਲ ਚੀਮਾ ਦਾ ਵੱਡਾ ਐਲਾਨ 'ਦਿ ਪੰਜਾਬ ਪ੍ਰੋਟੈਕਸ਼ਨ ਆਫ ਟ੍ਰੀਜ਼ ਐਕਟ, 2025'ਨੂੰ ਮਿਲੀ ਮਨਜ਼ੂਰੀ

ਚੰਡੀਗੜ੍ਹ, 3 ਦਿਸੰਬਰ 2025 : ਪੰਜਾਬ ਦੇ ਵਿੱਤ ਮੰਤਰੀ, ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਦੇ ਵਿੱਤ ਵਿਭਾਗ ਨੇ 'ਦਿ ਪੰਜਾਬ ਪ੍ਰੋਟੈਕਸ਼ਨ ਆਫ ਟ੍ਰੀਜ਼ ਐਕਟ, 2025' ('ਪੰਜਾਬ ਰੁੱਖਾਂ ਦੀ ਸੁਰੱਖਿਆ ਕਾਨੂੰਨ, 2025) ਬਨਾਉਣ ਸਬੰਧੀ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।
 ਇਹ ਐਕਟ ਸ਼ਹਿਰੀ ਹਰਿਆਵਲ ਅਤੇ ਵਾਤਾਵਰਨ ਦੀ ਸੰਭਾਲ ਵੱਲ ਇੱਕ ਮਹੱਤਵਪੂਰਨ ਕਦਮ ਹੈ, ਜੋ ਰੁੱਖਾਂ ਦੀ ਸੰਭਾਲ ਲਈ ਸੂਬੇ ਦੀ ਵਿਧਾਨਕ ਵਚਨਬੱਧਤਾ ਨੂੰ ਯਕੀਨੀ ਬਣਾਏਗਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਖਰੜੇ ਵਿੱਚ ਗੈਰ-ਕਾਨੂੰਨੀ ਢੰਗ ਨਾਲ ਦਰੱਖਤਾਂ ਦੀ ਕਟਾਈ ਲਈ ਸਖ਼ਤ ਉਪਾਅ ਅਤੇ ਭਾਰੀ ਜੁਰਮਾਨੇ ਦਾ ਪ੍ਰਸਤਾਵ ਹੈ, ਜਿਸ ਨਾਲ ਵਾਤਾਵਰਨ ਦੇ ਨਿਘਾਰ ਨਾਲ ਲੜਨ ਦੀਆਂ ਸੂਬੇ ਦੀਆਂ ਕੋਸ਼ਿਸ਼ਾਂ ਨੂੰ ਹੋਰ ਮਜ਼ਬੂਤੀ ਮਿਲੇਗੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਰੁੱਖਾਂ ਦੀ ਸੰਭਾਲ ਲਈ ਪ੍ਰਭਾਵਸ਼ਾਲੀ ਕਾਨੂੰਨ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਿੱਤ ਵਿਭਾਗ ਵੱਲੋਂ ਇਸ ਐਕਟ ਨੂੰ ਤੁਰੰਤ ਮਨਜ਼ੂਰੀ ਦੇਣਾ ਸੂਬਾ ਸਰਕਾਰ ਦੇ ਵਾਤਾਵਰਨ ਅਤੇ ਕਾਨੂੰਨੀ ਜ਼ਿੰਮੇਵਾਰੀਆਂ ਨੂੰ ਪੂਰਾ ਕਰਨ ਪ੍ਰਤੀ ਸਮਰਪਣ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ 'ਦਿ ਪੰਜਾਬ ਪ੍ਰੋਟੈਕਸ਼ਨ ਆਫ ਟ੍ਰੀਜ਼ ਐਕਟ, 2025' ਹੁਣ ਜ਼ਰੂਰੀ ਵਿਧਾਨਕ ਪ੍ਰਕਿਰਿਆ ਵਿੱਚੋਂ ਲੰਘੇਗਾ, ਜਿਸ ਨਾਲ ਇਸ ਨੂੰ ਕੈਬਨਿਟ ਅਤੇ ਵਿਧਾਨ ਸਭਾ ਦੇ ਸਾਹਮਣੇ ਪੇਸ਼ ਕਰਨ ਦਾ ਰਾਹ ਪੱਧਰਾ ਹੋਵੇਗਾ।

Ads

4
4

Share this post